ਤਾਰਾਗੜ੍ਹ, 7 ਮਈ (ਸੋਹਨ ਲਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਚੇਅਰਮੈਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਅਤੇ ਸਕੱਤਰ ਪ੍ਰਭਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਤਾਰਾਗੜ੍ਹ ਦੇ ਕਮਿਊਨਿਟੀ ਵਿਚ ਇਕ ਲੀਗਲ ਏਡ ਕਲੀਨਿਕ ਖੋਲਿ੍ਹਆ ਗਿਆ ਹੈ | ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਪੈਰਾ ਲੀਗਲ ਵਲੰਟੀਅਰ ਜਗੀਰ ਸਿੰਘ ਲਾਲਕਾ ਹਫ਼ਤੇ ਦੇ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਬੈਠਦੇ ਹਨ ਅਤੇ ਜ਼ਰੂਰਤਮੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦੇ ਹਨ | ਪੈਰਾ ਲੀਗਲ ਵਲੰਟੀਅਰ ਜਗੀਰ ਸਿੰਘ ਲਾਲਕਾ ਨੇ ਆਮ ਲੋਕਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜਿਹੜੇ ਲੋਕ ਅਨੁਸੂਚਿਤ ਜਾਤੀ ਅਤੇ ਮਹਿਲਾਵਾਂ ਬੱਚੇ ਅਪੰਗ ਜੇਲ੍ਹਾਂ ਵਿਚ ਬੰਦ ਕੈਦੀ ਸੜਕ ਹਾਦਸੇ, ਬੈਂਕ ਕੇਸ, ਬਿਜਲੀ ਦੇ ਬਿੱਲ ਅਤੇ ਪਾਣੀ ਦੇ ਬਿੱਲਾਂ ਬਾਰੇ ਜਾਣਕਾਰੀ ਦਿੱਤੀ ਅਤੇ ਜਿਹੜੇ ਲੋਕ ਜਨਰਲ ਕਾਸਟ ਨਾਲ ਸਬੰਧ ਰੱਖਦੇ ਹਨ ਉਨ੍ਹਾਂ ਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮੁਫ਼ਤ ਵਕੀਲ ਅਤੇ ਉਸ 'ਤੇ ਹੋਣ ਵਾਲਾ ਸਾਰਾ ਖਰਚਾ ਅਥਾਰਿਟੀ ਵਲੋਂ ਦਿੱਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸਮੇਂ-ਸਮੇਂ 'ਤੇ ਲੋਕ ਅਦਾਲਤਾਂ ਵੀ ਲਗਾਈਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ 9 ਮਈ 2026 ਨੂੰ ਲੱਗਣ ਵਾਲੀ ਲੋਕ ਅਦਾਲਤ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਫ਼ੈਸਲਾ ਆਖ਼ਰੀ ਫ਼ੈਸਲਾ ਹੁੰਦਾ ਹੈ ਅਤੇ ਇਹ ਫ਼ੈਸਲਾ ਦੋਹਾਂ ਧਿਰਾਂ ਦੀ ਰਜ਼ਾਮੰਦੀ ਨਾਲ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਟੋਲ ਫ਼ਰੀ ਨੰਬਰ-15100 'ਤੇ ਵੀ ਫੋਨ ਕਰਕੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ | ਇਸ ਮੌਕੇ ਸੁਪਰਵਾਈਜ਼ਰ ਆਸ਼ਾ ਰਾਣੀ, ਮਧੂਬਾਲਾ, ਦੀਕਸ਼ਾ, ਕਮਲੇਸ਼ ਕੁਮਾਰੀ, ਸਰੋਜ ਕੁਮਾਰੀ, ਬਿਮਲਾ ਦੇਵੀ, ਨਰੇਸ਼ ਕੁਮਾਰ, ਸੋਮਾ ਦੇਵੀ, ਦੀਪਕਾ, ਰਮਾ, ਰਾਜ ਰਾਣੀ ਅਤੇ ਹੋਰ ਬਹੁਤ ਸਾਰੇ ਇਲਾਕਾ ਨਿਵਾਸੀ ਮੌਜੂਦ ਸਨ |