14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪਿੰਡ ਬੇਗੋਵਾਲ ਤਾਰਾਗੜ੍ਹ ਦੇ ਬਾਜ਼ਾਰ 'ਚ ਗਲੀਆਂ ਨਾਲੀਆਂ ਦਾ ਕੰਮ ਕਰਵਾਇਆ ਸ਼ੁਰੂ

ਅਜੀਤ ਡੈਸਕ 08-05-2026
ਤਾਰਾਗੜ੍ਹ, 7 ਮਈ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਕਸਬਾ ਬੇਗੋਵਾਲ ਤਾਰਾਗੜ੍ਹ ਵਿਚ ਪਿੰਡ ਦੀ ਸਰਪੰਚ ਅਨੀਸ਼ਾ ਸੈਣੀ ਵਲੋਂ ਕਸਬੇ ਦੇ ਬਾਜ਼ਾਰ ਦੀਆਂ ਗਲੀਆਂ ਤੇ ਨਾਲੀਆਂ ਦਾ ਕੰਮ ਸ਼ੁਰੂ ਕਰਵਾਇਆ ਗਿਆ | ਸਰਪੰਚ ਅਨੀਸ਼ਾ ਸੈਣੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਬੇਗੋਵਾਲ ਤਾਰਾਗੜ੍ਹ ਦੇ ਬਾਜ਼ਾਰ 'ਚ ਗਲੀਆਂ ਤੇ ਨਾਲੀਆਂ ਲਗਭਗ 35 ਸਾਲ ਪਹਿਲਾਂ ਬਣੀਆਂ ਹੋਈਆਂ ਸਨ ਤੇ ਹੁਣ ਇਨ੍ਹਾਂ ਗਲੀਆਂ ਨਾਲੀਆਂ ਦੀ ਹਾਲਤ ਬਹੁਤ ਹੀ ਜ਼ਿਆਦਾ ਖਸਤਾ ਹੋ ਚੁੱਕੀ ਸੀ | ਜਿਸ ਨਾਲ ਕਸਬੇ ਦੇ ਦੁਕਾਨਦਾਰਾਂ ਤੇ ਇਲਾਕੇ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀ ਹੋ ਰਹੀ ਸੀ | ਬਾਜ਼ਾਰ 'ਚ ਟੁੱਟੀਆਂ ਗਲੀਆਂ ਨਾਲੀਆਂ ਦੇ ਚੱਲਦੇ ਸਥਾਨਕ ਲੋਕਾਂ ਦਾ ਬਾਜ਼ਾਰ 'ਚੋਂ ਲੰਘਣਾ ਬਹੁਤ ਜ਼ਿਆਦਾ ਮੁਸ਼ਕਿਲ ਹੋ ਗਿਆ ਸੀ | ਸਰਪੰਚ ਨੇ ਦੱਸਿਆ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਯਤਨਾਂ ਸਦਕਾ ਕਸਬੇ ਦੀਆਂ ਪੁਰਾਣੀਆਂ ਗਲੀਆਂ ਨਾਲੀਆਂ ਪੁੱਟ ਕੇ ਉੱਚਾ ਕਰਕੇ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਤੇ ਜਲਦ ਹੀ ਕਸਬੇ ਦੀਆਂ ਸਾਰੀਆਂ ਟੁੱਟੀਆਂ ਹੋਈਆਂ ਗਲੀਆਂ-ਨਾਲੀਆਂ ਉੱਚੀਆਂ ਕਰਕੇ ਪਿੰਡ ਅਤੇ ਇਲਾਕਾ ਨਿਵਾਸੀਆਂ ਦੇ ਸਪੁਰਦ ਕਰ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਬੇਗੋਵਾਲ ਤਾਰਾਗੜ੍ਹ ਕਸਬੇ ਦਾ ਬਾਜ਼ਾਰ ਇਲਾਕੇ ਦੇ 35, 40 ਪਿੰਡਾਂ ਦੇ ਲੋਕਾਂ ਦੀਆਂ ਜ਼ਰੂਰਤਾਂ ਦਾ ਸਮਾਨ ਉਪਲੱਬਧ ਕਰਵਾਉਂਦਾ ਹੈ ਤੇ ਇਹ ਕਸਬਾ ਇਲਾਕੇ ਦੇ ਪਿੰਡਾਂ ਦੇ ਲੋਕਾਂ ਲਈ ਮਿੰਨੀ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ |
ਪਿਛਲੀ ਖ਼ਬਰ ਪਠਾਨਕੋਟ ਤੋਂ ਏਸ਼ੀਅਨ ਬਾਕਸਿੰਗ ਤੱਕ ਕੋਚ ਹਰਪ੍ਰੀਤ ਸਿੰਘ ਦੀ ਮਿਹਨਤ ਬਣੀ ਭਾਰਤ ਦੀ ਸ਼ਾਨ ਅਗਲੀ ਖ਼ਬਰ ਬਿਜਲੀ ਸੁਰੱਖਿਆ ਹਫ਼ਤੇ ਤਹਿਤ ਪਾਵਰ ਹਾਊਸ ਕਰਮਚਾਰੀਆਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।