ਪਠਾਨਕੋਟ, 7 ਮਈ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਪ੍ਰਧਾਨ ਨਰਿੰਦਰ ਮਹਾਜਨ ਦੀ ਪ੍ਰਧਾਨਗੀ ਹੇਠ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਕਲੱਬ ਨੇ ਇਕ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਲਈ ਰਾਸ਼ਨ ਵੰਡਿਆ | ਲਾਇਨਜ਼ ਕਲੱਬ ਜ਼ਿਲ੍ਹਾ 321-ਡੀ ਦੇ ਡਿਪਟੀ ਜ਼ਿਲ੍ਹਾ ਗਵਰਨਰ-ਪਹਿਲੇ ਲਾਇਨ ਰਾਜੀਵ ਖੋਸਲਾ ਮੌਜੂਦ ਸਨ, ਜਿਨ੍ਹਾਂ ਨੇ ਕਲੱਬ ਦੇ ਮਨੁੱਖਤਾ ਲਈ ਕੀਤੇ ਕੰਮ ਦੀ ਸ਼ਲਾਘਾ ਕੀਤੀ | ਇਸ ਮੌਕੇ ਪ੍ਰਧਾਨ ਨਰਿੰਦਰ ਮਹਾਜਨ, ਪ੍ਰੋਜੈਕਟ ਸਕੱਤਰ ਵਿਜੇ ਪਾਸੀ ਅਤੇ ਸਕੱਤਰ ਸਮੀਰ ਗੁਪਤਾ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡਾ ਕੰਮ ਹੈ ਅਤੇ ਹਰ ਕਿਸੇ ਨੂੰ ਇਸ ਕਾਰਜ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਧੰਨਵਾਦ ਪ੍ਰਗਟ ਕੀਤਾ ਕਿ ਕਲੱਬ ਨੂੰ ਕਲੱਬ ਦੇ ਮੈਂਬਰਾਂ ਦੇ ਪੂਰੇ ਸਮਰਥਨ ਨਾਲ ਸਮਾਜ ਭਲਾਈ ਦੇ ਯਤਨਾਂ ਵਿਚ ਯੋਗਦਾਨ ਪਾਉਣ ਵਾਲੇ ਥੋੜ੍ਹੇ ਸਮੇਂ ਵਿਚ ਲਗਭਗ 90 ਪ੍ਰੋਜੈਕਟ ਪੂਰੇ ਕਰਨ ਦੀ ਖ਼ੁਸ਼ੀ ਹੈ | ਇਸ ਮੌਕੇ ਪ੍ਰੋਜੈਕਟ ਸਕੱਤਰ ਵਿਜੇ ਪਾਸੀ, ਕੇਵਲ ਕਿ੍ਸ਼ਨਾ ਮਹਾਜਨ, ਸਕੱਤਰ ਸਮੀਰ ਗੁਪਤਾ ਅਤੇ ਕੈਸ਼ੀਅਰ ਸ਼ਰਨਜੀਤ ਸਿੰਘ ਆਦਿ ਮੌਜੂਦ ਸਨ |