13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਚੋਣਾਂ ਸੰਬੰਧੀ ਇਲੈਕਟਰ ਮੈਪਿੰਗ ਵਿਦ ਲਾਸਟਸਰ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ-ਏ.ਡੀ.ਸੀ. <br/>

ਅਜੀਤ ਡੈਸਕ 08-05-2026
ਪਠਾਨਕੋਟ, 7 ਮਈ (ਵਿਨੋਦ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਡਾ: ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਰਸ਼ਦੀਪ ਲੁਬਾਣਾ ਪਠਾਨਕੋਟ ਵਲੋਂ ਇਲੈਕਟਰ ਮੈਪਿੰਗ ਵਿਦ ਲਾਸਟਸਰ ਸਬੰਧੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ | ਮੀਟਿੰਗ ਵਿਚ 001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ-1 ਤੇ 2, ਚੋਣ ਤਹਿਸੀਲਦਾਰ ਤੇ ਦਫ਼ਤਰ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਿਖੇ ਤਾਇਨਾਤ ਹਲਕਾ ਇੰਚਾਰਜ/ਚੋਣ ਕਾਨੂੰਗੋ/ਜੂਨੀ. ਸਹਾਇਕ ਨੇ ਭਾਗ ਲਿਆ | ਮੀਟਿੰਗ ਦੌਰਾਨ ਉਨ੍ਹਾਂ ਵਲੋਂ ਨਿਰਦੇਸ਼ ਕੀਤੇ ਗਏ ਕਿ ਇਲੈਕਟਰ ਮੈਪਿੰਗ ਵਿਦ ਲਾਸਟਸਰ ਸਬੰਧੀ ਕੀਤੇ ਜਾਣ ਵਾਲੇ ਕੰਮ, ਡਾਟਾ ਚੈਕ, ਰਿਕਾਰਡ ਅੱਪਡੇਟ ਕਰਨ ਦੀ ਕਾਰਵਾਈ ਨਿਰਧਾਰਿਤ ਸਮੇਂ ਦੇ ਅੰਦਰ ਹੀ ਕੀਤੀ ਜਾਵੇ | ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਵਲੋਂ ਸਮੂਹ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਅਤੇ ਹਲਕਿਆਂ ਵਿਚ ਤੈਨਾਤ ਹਲਕਾ ਇੰਚਾਰਜ/ਚੋਣ ਕਾਨੂੰਗੋ/ਜੂਨੀ. ਸਹਾਇਕ ਨੂੰ ਹਦਾਇਤ ਕੀਤੀ ਕਿ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ• ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਕੰਮ ਸਮੇਂ-ਸਿਰ ਅਤੇ ਪੂਰੀ ਜ਼ਿੰਮੇਵਾਰੀ ਨਾਲ ਪੂਰੇ ਕੀਤੇ ਜਾਣ |

ਪਿਛਲੀ ਖ਼ਬਰ 2027 'ਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨਾ ਤੈਅ-ਰਾਕੇਸ਼ ਕੁਮਾਰ ਮਾਜਰਾ <br/> ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਲਈ ਰਾਸ਼ਨ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।