ਤਾਰਾਗੜ੍ਹ, 7 ਮਈ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਤੋਂ ਤਾਰਾਗੜ੍ਹ ਮੰਡਲ ਐਸ.ਸੀ. ਮੋਰਚਾ ਦੇ ਪ੍ਰਧਾਨ ਰਾਕੇਸ਼ ਕੁਮਾਰ ਮਾਜਰਾ ਨੇ ਤਿੰਨਾਂ ਰਾਜਾਂ ਵਿਚ ਭਾਜਪਾ ਦੀ ਇਤਿਹਾਸਕ ਜਿੱਤ ਤੋਂ ਬਾਅਦ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੇ ਭਾਜਪਾ ਵਿਚ ਆਪਣਾ ਵਿਸ਼ਵਾਸ ਜਤਾਇਆ ਹੈ ਅਤੇ ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਜਿੱਤ ਦਾ ਸਿਹਰਾ ਭਾਜਪਾ ਦੀ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੰੂ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੱਛਮ ਬੰਗਾਲ ਦੇ ਲੋਕਾਂ ਨੇ ਭਾਜਪਾ ਨੰੂ ਭਾਰੀ ਬਹੁਮਤ ਨਾਲ ਜਿਤਾਇਆ ਹੈ, ਉਸੇ ਤਰ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਵੀ ਪੰਜਾਬ ਦੇ ਲੋਕ ਭਾਜਪਾ ਦੀਆਂ ਨੀਤੀਆਂ 'ਤੇ ਮੋਹਰ ਲਗਾਉਣਗੇ | ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ 'ਚ ਭਾਜਪਾ ਦੀ ਸਰਕਾਰ ਹੋਣ ਨਾਲ ਪੰਜਾਬ ਦਾ ਸਰਬਪੱਖੀ ਵਿਕਾਸ ਹੋਵੇਗਾ ਅਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾਵੇਗਾ |