13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

20 ਲੱਖ ਦੀ ਲਾਗਤ ਨਾਲ ਤਿਆਰ ਨੇਚਰ ਪਾਰਕ ਦਾ ਕੈਬਨਿਟ ਮੰਤਰੀ ਵਲੋਂ ਉਦਘਾਟਨ

ਅਜੀਤ ਡੈਸਕ 08-05-2026
ਤਾਰਾਗੜ੍ਹ, 7 ਮਈ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਹੈਬਤ ਪਿੰਡੀ ਵਿਚ ਅੱਜ 20 ਲੱਖ ਰੁਪਏ ਦੀ ਲਾਗਤ ਨਾਲ ਇਕ ਸੁੰਦਰ ਨੇਚਰ ਪਾਰਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ | ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਉਨ੍ਹਾਂ ਕਿਹਾ ਕਿ ਇਹ ਪਾਰਕ ਨਾ ਸਿਰਫ਼ ਲੋਕਾਂ ਦੀ ਚੰਗੀ ਸਿਹਤ ਲਈ ਲਾਭਕਾਰੀ ਸਾਬਤ ਹੋਵੇਗਾ, ਸਗੋਂ ਫਾਇਰਮੈਨ ਸ਼ਹੀਦ ਚਮਨ ਲਾਲ ਦੀ ਯਾਦ ਨੂੰ ਵੀ ਹਮੇਸ਼ਾ ਜੀਵੰਤ ਰੱਖੇਗਾ | ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਖੁੱਲ੍ਹੇ ਦਿਲ ਨਾਲ ਕੰਮ ਕਰ ਰਹੀ ਹੈ | ਪਿੰਡਾਂ ਵਿਚ ਜਿੱਥੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਤੇ ਨਸ਼ੇ ਤੋਂ ਦੂਰ ਰੱਖਣ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਉੱਥੇ ਹੀ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਆਧੁਨਿਕ ਸਹੂਲਤਾਂ ਨਾਲ ਲੈਸ ਪਾਰਕ ਅਤੇ ਓਪਨ ਜਿੰਮ ਵੀ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪਿੰਡ ਹੈਬਤ ਪਿੰਡੀ ਦਾ ਇਹ ਪਾਰਕ ਵਿਸ਼ੇਸ਼ ਤੌਰ 'ਤੇ ਫਾਇਰਮੈਨ ਸ਼ਹੀਦ ਚਮਨ ਲਾਲ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਹੈ | ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ | ਅੰਤ ਵਿਚ ਲਾਲ ਚੰਦ ਕਟਾਰੂਚੱਕ ਨੇ ਹੈਬਤ ਪਿੰਡੀ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਇਸ ਨੇਚਰ ਪਾਰਕ ਦੇ ਉਦਘਾਟਨ ਦੀ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਪਾਰਕ ਪਿੰਡ ਦੀ ਸ਼ਾਨ ਬਣੇਗਾ ਅਤੇ ਲੋਕਾਂ ਦੀ ਸਿਹਤਮੰਦ ਜੀਵਨ ਸ਼ੈਲੀ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗਾ | ਇਸ ਮੌਕੇ ਨਰੇਸ਼ ਸੈਣੀ ਸਕੱਤਰ ਮਾਝਾ ਜ਼ੋਨ ਇੰਚਾਰਜ ਪੰਜਾਬ, ਖੁਸ਼ਵੀਰ ਕਾਟਲ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਪਵਨ ਕੁਮਾਰ ਫ਼ੌਜੀ ਚੇਅਰਮੈਨ ਬਲਾਕ ਸੰਮਤੀ ਮੈਂਬਰ ਘਰੋਟਾ, ਕੁਲਦੀਪ ਰਕਵਾਲ ਬਲਾਕ ਪ੍ਰਧਾਨ, ਸਰਪੰਚ ਰਕਵਾਲ ਹੈਪੀ, ਸਾਬਕਾ ਸਰਪੰਚ ਪੂਰਨ ਚੰਦ, ਹੈਬਤ ਪਿੰਡੀ ਸਰਪੰਚ ਰਾਜ ਕੁਮਾਰੀ, ਬਲਵਾਨ ਠਾਕੁਰ, ਗੱਜੂ ਜਗੀਰ ਸਰਪੰਚ ਕਾਕਾ, ਜੋਗਰ ਸਰਪੰਚ ਪੰਮਾ, ਸਤੀਸ਼ ਸੈਣੀ, ਸੰਜੀਵ ਕੁਮਾਰ ਬਲਾਕ ਸੰਮਤੀ ਮੈਂਬਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੀ.ਐਸ.ਪੀ.ਸੀ.ਐਲ. ਯੂ.ਬੀ.ਡੀ.ਸੀ. ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ <br/> ਅਗਲੀ ਖ਼ਬਰ 101ਵੀਂ ਲੋੜਵੰਦ ਲੜਕੀ ਦੇ ਵਿਆਹ ਵਿਚ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਸਹਿਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।