12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕਾਬਲ-ਏ-ਤਰੀਫ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਤੇ ਇੰਚਾਰਜ ਦਾ ਸਕੂਲ ਵਲੋਂ ਸਨਮਾਨ

ਅਜੀਤ ਡੈਸਕ 08-05-2026
ਵਡਾਲਾ ਗ੍ਰੰਥੀਆਂ, 7 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬੀ ਦੇ ਮਹਾਨ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ 53ਵੀਂ ਬਰਸੀ ਮੌਕੇ ਸ਼ਿਵ ਆਡੀਟੋਰੀਅਮ ਬਟਾਲਾ ਵਿਖੇ ਹੋਏ ਸਮਾਗਮ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਵਲੋਂ ਸ਼ਿਵ ਕੁਮਾਰ ਬਟਾਲਵੀ ਦੀ ਸ਼ਾਇਰੀ ਪੇਸ਼ ਕੀਤੀ ਗਈ ਤੇ ਕਵੀ ਦਰਬਾਰ 'ਚ ਭਾਗ ਲਿਆ ਗਿਆ | ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਪੇਸ਼ਕਾਰੀ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ ਗਿਆ | ਵਿਦਿਆਰਥਣਾਂ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੋ ਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਵਾਪਸੀ 'ਤੇ ਪਿ੍ੰਸੀਪਲ ਰਾਮ ਲਾਲ ਤੇ ਸਮੂਹ ਸਟਾਫ਼ ਵਲੋਂ ਵੀ ਬੱਚੀਆਂ ਤੇ ਟੀਮ ਦੇ ਇੰਚਾਰਜ ਲੈਕਚਰਾਰ ਹਰਪਾਲ ਸਿੰਘ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਲੈਕਚਰਰ ਵਰਿੰਦਰ ਸਿੰਘ, ਸੋਮ ਸਿੰਘ, ਮੋਹਿਤ ਗੁਪਤਾ, ਹਰਪ੍ਰੀਤ ਸਿੰਘ, ਤਜਿੰਦਰ ਸਿੰਘ, ਬਲਜੀਤ ਕੌਰ, ਜਸਵਿੰਦਰ ਕੌਰ ਰੇਖਾ, ਉਪਮਾ, ਅਮਨਦੀਪ ਕੌਰ, ਪ੍ਰਦੀਪ ਕੌਰ, ਮਨਦੀਪ ਕੌਰ, ਪਰਵਿੰਦਰ ਕੌਰ, ਸੰਦੀਪ ਮੱਲੀ, ਪ੍ਰਮਲਾ ਰਾਣੀ, ਹਰਜੀਤ ਕੌਰ, ਸ਼ਿਵਾਨੀ ਮਹਾਜਨ, ਸ਼ੈਲੀ ਪਰਾਸ਼ਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੀਰ ਬਾਬਾ ਲੁੱਡਣ ਸ਼ਾਹ ਦੀ ਮਜਾਰ ਤੋਂ ਗਾਹਲੜੀ ਰੋਡ ਦੀ ਸਮੱਸਿਆ ਦਾ ਹੱਲ ਨਾ ਹੋਣ ਕਰਕੇ ਲੋਕਾਂ 'ਚ ਰੋਸ <br/> ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗਿ੍ਫਤਾਰ ਕਰਨਾ ਬੇਇਨਸਾਫ਼ੀ-ਧਾਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।