12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਹਾਰਾਜਾ ਰਣਜੀਤ ਸਿੰਘ ਸੇਵਾ ਸੰਸਥਾ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ

ਅਜੀਤ ਡੈਸਕ 08-05-2026
ਭੈਣੀ ਮੀਆਂ ਖਾਂ, 7 ਮਈ (ਜਸਬੀਰ ਸਿੰਘ ਬਾਜਵਾ)-ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਸੇਵਾ ਸੰਸਥਾ ਵਲੋਂ ਮਾਨਵਤਾ ਦੀ ਸੇਵਾ ਕਰਦਿਆਂ 3 ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਵਿਆਹ ਕਰਵਾਏ ਗਏ | ਇਸ ਮੌਕੇ ਸਾ. ਮੰਤਰੀ ਸੁੱਚਾ ਸਿੰਘ ਛੋਟੇਪੁਰ ਵਿਆਹਿਆਂ ਜੋੜਿਆਂ ਨੂੰ ਅਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਆਗੂ ਡਾ. ਨਵਤੇਜ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਲੋਂ ਲੋਕ ਸੇਵਾ ਦੇ ਕੰਮਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਜਾਂਦੀ ਹੈ | ਇਸੇ ਲੜੀ ਤਹਿਤ ਬੀਤੇ ਦਿਨ 3 ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਵਿਆਹ ਕਰਵਾ ਕੇ ਉਨ੍ਹਾਂ ਨੂੰ ਲੋੜੀਂਦਾ ਘਰੇਲੂ ਸਾਮਾਨ ਵੀ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਹੁਣ ਤੱਕ 103 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ 3 ਮਹੀਨਿਆਂ ਤੱਕ ਹੋਰ ਵੀ ਲੜਕੀਆਂ ਦੇ ਵਿਆਹ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਨੇਕ ਕਾਰਜ ਅਤੇ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਬਾਬਾ ਲਾਲ ਸਿੰਘ ਕੁੱਲੀਵਾਲੇ ਦੇ ਸੇਵਾਦਾਰ ਕੁਲਦੀਪ ਸਿੰਘ, ਸੁੱਖਨਿੰਦਰ ਸਿੰਘ ਨਾਨੋਵਾਲ, ਬਲਾਕ ਸੰਮਤੀ ਮੈਂਬਰ ਉੱਤਮ ਸਿੰਘ ਗਿੱਲ ਅਤੇ ਹਰਜਿੰਦਰ ਸਿੰਘ ਆਦਿ ਨੇ ਵਿਸ਼ੇਸ਼ ਤੌਰ 'ਤੇ ਸਹਿਯੋਗ ਦਿੱਤਾ |
ਪਿਛਲੀ ਖ਼ਬਰ ਆਰ.ਆਰ. ਬਾਵਾ ਕਾਲਜ ਬਟਾਲਾ 'ਚ ਐੱਮ.ਏ. ਹਿੰਦੀ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਪੀਰ ਬਾਬਾ ਲੁੱਡਣ ਸ਼ਾਹ ਦੀ ਮਜਾਰ ਤੋਂ ਗਾਹਲੜੀ ਰੋਡ ਦੀ ਸਮੱਸਿਆ ਦਾ ਹੱਲ ਨਾ ਹੋਣ ਕਰਕੇ ਲੋਕਾਂ 'ਚ ਰੋਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।