ਧਾਰੀਵਾਲ, 7 ਮਈ (ਸਵਰਨ ਸਿੰਘ)-ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੰਜਾਬ ਦੇ ਆਂਗਣਵਾੜੀ ਢਾਂਚੇ ਵਿਚ ਵੱਡਾ ਫੇਰ ਬਦਲ ਦੇਖਣ ਨੂੰ ਮਿਲਿਆ, ਜਿਸ 'ਚ ਕਰੱਚ ਯੂਨੀਅਨ ਦੀ ਪੰਜਾਬ ਪ੍ਰਧਾਨ ਕਿਰਨ ਬਾਲਾ ਦੀ ਅਗਵਾਈ ਹੇਠ ਪੂਰੇ ਪੰਜਾਬ ਤੋਂ ਲਗਭਗ 250 ਕਰੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸੀਟੂ ਯੂਨੀਅਨ ਨੂੰ ਛੱਡ ਕੇ ਸਰਵ ਯੂਨੀਅਨ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ | ਇਸ ਮੌਕੇ ਹਰਪ੍ਰੀਤ ਕੌਰ ਸਿੰਘਪੁਰਾ ਜਨਰਲ ਸਕੱਤਰ ਪੰਜਾਬ, ਕੰਵਲਜੀਤ ਕੌਰ ਚਾਹਲ ਜ਼ਿਲ੍ਹਾ ਪ੍ਰਧਾਨ, ਬਲਜਿੰਦਰ ਕੌਰ ਜ਼ਿਲ੍ਹਾ ਮੀਤ ਪ੍ਰਧਾਨ ਦੇ ਯਤਨਾਂ ਨਾਲ ਪੂਰੇ ਪੰਜਾਬ ਦੀਆਂ ਵਰਕਰਾਂ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਿਚ ਸ਼ਾਮਿਲ ਹੋਈਆਂ ਹਨ |