ਗੁਰਦਾਸਪੁਰ, 7 ਮਈ (ਪੰਕਜ ਸ਼ਰਮਾ)-ਨਗਰ ਕੌਂਸਲ ਚੋਣਾਂ ਨੂੰ ਲੈਕੇ ਭਾਜਪਾ ਦੀ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸੂਬਾ ਸਕੱਤਰ ਤੇ ਗੁਰਦਾਸਪੁਰ ਨਗਰ ਕੌਂਸਲ ਚੋਣ ਪ੍ਰਭਾਰੀ ਰਾਕੇਸ਼ ਸ਼ਰਮਾ ਅਤੇ ਸੂਬਾ ਸਕੱਤਰ ਸੂਰਜ ਭਾਰਦਵਾਜ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਚੋਣਾਂ ਨੂੰ ਲੈਕੇ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਚੋਣ ਲੜਨ ਵਾਲੇ ਚਾਹਵਾਨ ਆਪਣੀਆਂ ਅਰਜ਼ੀਆਂ ਮੰਡਲ ਪ੍ਰਧਾਨ ਨੂੰ ਦੇਣ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਦੇਖਦੇ ਹੋਏ ਆਗੂਆਂ 'ਚ ਭਾਰੀ ਜੋਸ਼ ਪਾਇਆ ਜਾ ਰਿਹਾ ਤੇ ਹਰ ਵਾਰਡ ਵਿਚ ਚੋਣ ਲੜਨ ਵਾਲਿਆਂ ਦੀ ਗਿਣਤੀ ਦਿਨੋਂ ਦਿਨ ਵੱਧਦੀ ਜਾ ਰਹੀ ਹੈ, ਜਿਨ੍ਹਾਂ ਵਿਚ ਚੋਣ ਲੜਨ ਲਈ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਭਾਜਪਾ ਦੇ ਸੀਨੀਅਰ ਰਾਕੇਸ਼ ਜੋਤੀ, ਜ਼ਿਲ੍ਹਾ ਜਨਰਲ ਸਕੱਤਰ ਵਿਕਾਸ ਗੁਪਤਾ, ਭਾਜਪਾ ਸੀਨੀਅਰ ਨੇਤਾ ਰਜਿੰਦਰ ਬਿੱਟਾ, ਸੋਸ਼ਲ ਮੀਡੀਆ ਸਹਿ ਇੰਚਾਰਜ ਉਮੇਸ਼ਵਰ ਮਹਾਜਨ, ਜਿਲਾ ਸਕੱਤਰ ਪ੍ਰਵੀਨ ਸ਼ਰਮਾ, ਜਿਲਾ ਸਕੱਤਰ ਨੀਰਜ ਸ਼ਰਮਾ, ਜਿਲਾ ਮੀਡੀਆ ਇੰਚਾਰਜ ਅੰਕੁਸ਼ ਮਹਾਜਨ, ਮੰਡਲ ਪ੍ਰਧਾਨ ਰੋਹਿਤ ਮਹਾਜਨ, ਸ਼ਿਵ ਪ੍ਰਸਾਦ ਅਤੇ ਸ਼ਿਵ ਦੁੱਗਲ ਹਾਜ਼ਰ ਸਨ |