11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ

ਅਜੀਤ ਡੈਸਕ 08-05-2026
ਗੁਰਦਾਸਪੁਰ, 7 ਮਈ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਦੋਰਾਂਗਲਾ ਦੀ ਪੁਲਿਸ ਵਲੋਂ ਗੋਵਿੰਦਾ ਨਾਂਅ ਦੇ ਵਿਅਕਤੀ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 16500 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਜਿਸ 'ਤੇ ਦੋਸ਼ੀ ਖ਼ਿਲਾਫ਼ ਥਾਣਾ ਦੋਰਾਂਗਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਕਾਰੋਬਾਰ ਨੰੂ ਜੜ੍ਹ ਤੋਂ ਖਤਮ ਕਰਨ ਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੰੂ ਦੇਣ ਤਾਂ ਜੋ ਇਨ੍ਹਾਂ ਖ਼ਿਲਾਫ਼ ਠੋਸ ਕਾਰਵਾਈ ਕੀਤੀ ਜਾ ਸਕੇ |
ਪਿਛਲੀ ਖ਼ਬਰ ਐਸੋਸੀਏਸ਼ਨ ਆਫ਼ ਅਲਾਇੰਸ ਕਲੱਬ ਮੇਨ ਪਠਾਨਕੋਟ ਵਲੋਂ ਕਾਲਜ ਨੂੰ 10 ਡਸਟਬਿਨ ਭੇਟ ਅਗਲੀ ਖ਼ਬਰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਲੈਬ ਪ੍ਰੈਕਟੀਕਲ ਅਤੇ ਫਾਈਲਾਂ ਸ਼ੁਰੂ ਕਰਨ ਦੀ ਮੰਗ : ਜੌਨ ਪੀਟਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।