11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸ਼ਾਲਾ ਪੁਲਿਸ ਵਲੋਂ 25 ਪੇਟੀਆਂ ਠੇਕਾ ਸ਼ਰਾਬ ਬਰਾਮਦ-ਮਾਮਲਾ ਦਰਜ <br/>

ਅਜੀਤ ਡੈਸਕ 08-05-2026
ਗੁਰਦਾਸਪੁਰ, 7 ਮਈ (ਅਸ਼ੋਕ ਸ਼ਰਮਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪੁਰਾਣਾ ਸ਼ਾਲਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਨੂੰ ਦਊਵਾਲ ਨਾਕੇ 'ਤੇ ਵਾਹਨਾਂ ਦੀ ਚੈਕਿੰਗ ਦੌਰਾਨ ਇਕ ਕਾਰ ਚਾਲਕ ਪਾਸੋਂ 25 ਪੇਟੀਆਂ ਠੇਕਾ ਦੇਸੀ ਸ਼ਰਾਬ ਬਰਾਮਦ ਹੋਈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਥਾਣਾ ਮੁਖੀ ਪੁਰਾਣਾ ਸ਼ਾਲਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਦਊਵਾਲ ਨਾਕੇ 'ਤੇ ਪੁਲਿਸ ਪਾਰਟੀ ਸਮੇਤ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਕਿ ਇਸੇ ਦੌਰਾਨ ਇਕ ਸਵਿਫ਼ਟ ਗੱਡੀ ਪੀ.ਬੀ.06 ਏ.ਸੀ. 6300 ਆਈ, ਜਿਸ ਨੰੂ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਵਿਚੋਂ 25 ਪੇਟੀਆਂ ਪੰਜਾਬ ਕਿੰਗ ਜਿਸ ਦੀ ਮਾਤਰਾ 300 ਬੋਤਲਾਂ ਦੇ ਕਰੀਬ ਬਣਦੀ ਹੈ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਗੱਡੀ ਦੇ ਕਾਗ਼ਜ਼ਾਂ ਦੇ ਆਧਾਰ 'ਤੇ ਕਥਿਤ ਦੋਸ਼ੀ ਬਲਜਿੰਦਰ ਸਿੰਘ ਪੁੱਤਰ ਨਰੰਜਣ ਸਿੰਘ ਵਾਸੀ ਸੋਹਲ ਖ਼ਿਲਾਫ਼ ਐਕਸਾਇਜ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਇਸ ਸਬੰਧੀ ਸ਼ਰਾਬ ਦੇ ਠੇਕੇਦਾਰਾਂ ਨੇ ਦੱਸਿਆ ਕਿ ਗੁਰਦਾਸਪੁਰ ਦੇ ਆਸ ਪਾਸ ਨਜਾਇਜ਼ ਸ਼ਰਾਬ ਦਾ ਧੰਦਾ ਚੱਲ ਰਿਹਾ ਸੀ ਅਤੇ ਇਸ ਨੰੂ ਰੋਕਣ ਲਈ ਪੁਰਾਣਾ ਸ਼ਾਲਾ ਵਲੋਂ ਜੋ ਕਾਰਵਾਈ ਕੀਤੀ ਗਈ ਹੈ, ਉਹ ਸ਼ਲਾਘਾਯੋਗ ਹੈ ਅਤੇ ਇਸ ਨਾਲ ਸ਼ਰਾਬ ਦੇ ਠੇਕੇਦਾਰਾਂ ਨੰੂ ਵੀ ਲਾਭ ਹੋਵੇਗਾ | ਉਨ੍ਹਾਂ ਕਿਹਾ ਕਿ ਅਜਿਹੇ ਅਨਸਰਾਂ ਖ਼ਿਲਾਫ਼ ਪੁਲਿਸ ਨੰੂ ਮੁਹਿੰਮ ਤੇਜ਼ ਕਰਦੇ ਹੋਏ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ |

ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਲੋਂ ਕਿਸਾਨਾਂ ਨੰੂ ਖਾਦਾਂ ਦੀ ਸਹੀ ਵਰਤੋਂ ਪ੍ਰਤੀ ਕੀਤਾ ਜਾਗਰੂਕ ਅਗਲੀ ਖ਼ਬਰ ਐਸੋਸੀਏਸ਼ਨ ਆਫ਼ ਅਲਾਇੰਸ ਕਲੱਬ ਮੇਨ ਪਠਾਨਕੋਟ ਵਲੋਂ ਕਾਲਜ ਨੂੰ 10 ਡਸਟਬਿਨ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।