11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਲੋਂ ਕਿਸਾਨਾਂ ਨੰੂ ਖਾਦਾਂ ਦੀ ਸਹੀ ਵਰਤੋਂ ਪ੍ਰਤੀ ਕੀਤਾ ਜਾਗਰੂਕ

ਅਜੀਤ ਡੈਸਕ 08-05-2026
ਸ਼ਾਹਪੁਰ ਕੰਢੀ, 7 ਮਈ (ਰਣਜੀਤ ਸਿੰਘ)-ਪੰਜਾਬ ਖੇਤੀਬਾੜੀ ਦੀ ਸ਼ਾਖਾ ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਲੋਂ ਡਿਪਟੀ ਡਾਇਰੈਕਟਰ ਰਵਿੰਦਰ ਸਿੰਘ ਛੀਨਾ ਦੀ ਦੇਖ ਰੇਖ ਹੇਠ ਪਿੰਡ ਰਾਣੀਪੁਰ ਧੀਗਾ ਵਿਖੇ ਸਰਪੰਚ ਕੈਲਾਸ਼ੋ ਦੇਵੀ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰ ਡਾ: ਪੁਨੀਤ ਸ਼ਰਮਾ, ਡਾ: ਮੀਨਾ ਸ਼ਰਮਾ ਅਤੇ ਡਾ: ਮਨੂ ਤਿਆਗੀ ਆਦਿ ਨੇ ਕਿਸਾਨਾਂ ਦਾ ਮਾਰਗ ਦਰਸ਼ਨ ਕੀਤਾ | ਉਨ੍ਹਾਂ ਕਿਸਾਨਾਂ ਨੰੂ ਸਲਾਹ ਦਿੱਤੀ ਕਿ ਉਹ ਅਗਲੀ ਫਸਲ ਬੀਜਣ ਤੋਂ ਪਹਿਲਾ ਆਪਣੇ ਖੇਤ ਦੀ ਮਿੱਟੀ ਦੀ ਜਾਂਚ ਕਰਵਾਉਣ ਤਾਂ ਜੋ ਪਰਖ ਦੇ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਅਤੇ ਸਹੀ ਸਮੇਂ 'ਤੇ ਕਰਨ, ਤਾਂ ਜੋ ਸਹੀ ਖਾਦਾਂ ਦੀ ਵਰਤੋਂ ਕਰਨ ਨਾਲ ਚੰਗੀ ਪੈਦਾਵਾਰ ਅਤੇ ਉੱਚ ਗੁਣਵੱਤਾ ਵਾਲੀਆਂ ਫਸਲਾਂ ਪੈਦਾ ਕੀਤੀਆਂ ਜਾ ਸਕਣ | ਇਸ ਮੌਕੇ ਸਮਾਜ ਸੇਵਕ ਪ੍ਰਦੀਪ ਸ਼ਰਮਾ, ਰਵਿੰਦਰ ਸਿੰਘ, ਰਾਜਿੰਦਰ ਸਿੰਘ, ਗਗਨ ਸਿੰਘ, ਨਰਿੰਦਰ ਸਿੰਘ, ਗੋਪਾਲ, ਹਰੀਕ੍ਰਿਸ਼ਨ, ਲਾਭ ਸਿੰਘ, ਕੁਲਦੀਪ ਸਿੰਘ ਅਤੇ ਮੁਕੇਸ਼ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਦੇ ਮੰਡਲ ਰਾਮਗੜ੍ਹ ਸਰਦਾਰਾਂ ਦੀ ਮੀਟਿੰਗ ਅਗਲੀ ਖ਼ਬਰ ਸ਼ਾਲਾ ਪੁਲਿਸ ਵਲੋਂ 25 ਪੇਟੀਆਂ ਠੇਕਾ ਸ਼ਰਾਬ ਬਰਾਮਦ-ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।