19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕਾਹਨੂੰਵਾਨ ਖੇਤਰ ਮੈਡੀਕਲ ਸਟੋਰ ਰਹੇ ਬੰਦ

ਅਜੀਤ ਡੈਸਕ 21-05-2026
ਕਾਹਨੂੰਵਾਨ, 20 ਮਈ (ਨਿਸ਼ਾਨ ਸਿੰਘ ਚਾਹਲ)-ਆਲ ਇੰਡੀਆ ਆਰਗੇਨਾਈਜੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਐਸੋਸੀਏਸ਼ਨ ਵਲੋਂ ਦਵਾਈਆਂ ਦੀ ਆਨਲਾਈਨ ਵਿਕਰੀ ਦੇ ਵਿਰੋਧ ਵਿਚ ਦਵਾਈਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਕਾਹਨੂੰਵਾਨ ਅਤੇ ਇਸ ਦੇ ਨਾਲ ਲਗਦੇ ਕਸਬੇ ਚੱਕ ਸਰੀਫ ਤੇ ਅੱਡਾ ਸਠਿਆਲੀ ਉਪਰ ਸਥਿਤ ਦਵਾਈਆਂ ਦੀਆਂ ਦੁਕਾਨਾਂ ਬੰਦ ਰਹੀਆਂ | ਕੈਮਿਸਟਾਂ ਦਾ ਕਹਿਣਾ ਹੈ ਕਿ ਬਹੁਤ ਸਾਰੀਆਂ ਦਵਾਈਆਂ ਦੀ ਵਿਕਰੀ ਉੱਪਰ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਪਾਬੰਦੀ ਲਗਾਈ ਗਈ ਹੈ, ਪਰ ਆਨਲਾਈਨ ਵਿਧੀ ਦੇ ਰਾਹੀਂ ਇਹ ਦਵਾਈਆਂ ਲੋਕਾਂ ਦੇ ਘਰਾਂ ਤੱਕ ਆਸਾਨੀ ਨਾਲ ਪੁੱਜ ਜਾਂਦੀਆਂ ਹਨ, ਪਰ ਬਦਨਾਮ ਕੈਮਿਸਟ ਹੋ ਰਹੇ ਹਨ | ਇਲਾਕੇ ਅੰਦਰ ਦਵਾਈਆਂ ਦੀਆਂ ਦੁਕਾਨ੍ਹਾਂ ਬੰਦ ਰਹਿਣ ਕਾਰਨ ਦਵਾਈ ਲੈਣ ਆਏ ਮਰੀਜ਼ਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਕੈਮਿਸਟ ਐਸੋਸੀਏਸਨ ਦੇ ਬਲਾਕ ਪ੍ਰਧਾਨ ਡਾਕਟਰ ਕਰਮਜੀਤ ਸਿੰਘ ਸੇਖੋਂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਆਨਲਾਈਨ ਦਵਾਈਆਂ ਦੀ ਵਿਕਰੀ 'ਤੇ ਪਾਬੰਦੀ ਨਾ ਲਗਾਈ ਗਈ ਤਾਂ ਕੈਮਿਸਟ ਅਣਮਿੱਥੇ ਸਮੇਂ ਲਈ ਸੰਘਰਸ਼ ਕਰ ਲਈ ਮਜਬੂਰ ਹੋਣਗੇ |
ਪਿਛਲੀ ਖ਼ਬਰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਸਮਾਜਿਕ ਮੁੱਦਿਆਂ 'ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਇੰਟਰ ਹਾਊਸ ਕਹਾਣੀ ਸੁਣਾਉਣ ਤੇ ਸੁੰਦਰ ਲਿਖਾਈ ਮੁਕਾਬਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।