25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਗੁਰਦਾਸਪੁਰ ਵਿਖੇ 'ਨਸ਼ਿਆਂ ਖ਼ਿਲਾਫ਼ ਜੰਗ' ਤਹਿਤ ਸਾਈਕਲ ਰੈਲੀ ਕੱਢੀ

ਨਸ਼ਿਆਂ ਖ਼ਿਲਾਫ਼ ਜੰਗ ਤਹਿਤ ਸਾਈਕਲ ਰੈਲੀ ਨੰੂ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਸਹਾਇਕ ਕਮਿਸ਼ਨਰ ਕੁਲਦੀਪ ਚੰਦ, ਨਾਲ ਰੋਮੇਸ਼ ਮਹਾਜਨ ਤੇ ਹੋਰ | ਤਸਵੀਰ: ਵਿਸ਼ਾਲ ਮੁੰਨਾ <br/> 22-05-2026
ਗੁਰਦਾਸਪੁਰ, 21 ਮਈ (ਚੱਕਰਾਜਾ)-ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨ ਦੀ ਅਗਵਾਈ ਹੇਠ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਬੱਬੇਹਾਲੀ ਵਲੋਂ ਅੱਜ ਨਸ਼ਿਆਂ ਖ਼ਿਲਾਫ਼ ਜੰਗ ਤਹਿਤ ਵਿਸ਼ਾਲ ਸਾਈਕਲ ਰੈਲੀ ਕੱਢੀ ਗਈ | ਇਸ ਰੈਲੀ ਨੂੰ ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਰੋਮੇਸ਼ ਮਹਾਜਨ, ਬਖ਼ਸ਼ੀ ਰਾਜ, ਸਟਾਫ ਮੈਂਬਰ, ਯੂਥ ਵਲੰਟੀਅਰ ਤੇ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ | ਇਸ ਰੈਲੀ ਵਿਚ 45 ਸਾਈਕਲ ਸਵਾਰਾਂ ਅਤੇ 155 ਨੌਜਵਾਨਾਂ ਸਮੇਤ ਰੈੱਡ ਕਰਾਸ ਸੈਂਟਰ ਦੇ ਸਮੂਹ ਸਟਾਫ ਨੇ ਭਾਗ ਲਿਆ | ਇਹ ਰੈਲੀ ਰੈੱਡ ਕਰਾਸ ਤੋਂ ਸ਼ੁਰੂ ਹੋ ਕੇ ਵੱਖ-ਵੱਖ ਇਲਾਕਿਆਂ 'ਚ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਦਿੰਦੀ ਹੋਈ ਤਿੱਬੜ ਕੈਨਾਲ ਪੁਲ 'ਤੇ ਸਮਾਪਤ ਹੋਈ | ਮੁੱਖ ਮਹਿਮਾਨ ਕੁਲਦੀਪ ਚੰਦ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਨੂੰ ਇਕੱਠੇ ਹੋ ਕੇ ਮੁਹਿੰਮ ਚਲਾਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨ ਅਤੇ ਉਨ੍ਹਾਂ ਦੀ ਟੀਮ ਵਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਬਹੁਤ ਹੀ ਪ੍ਰਭਾਵਸ਼ਾਲੀ ਤੇ ਪੇ੍ਰਰਨਾਦਾਇਕ ਹੈ | ਉਨ੍ਹਾਂ ਨੇ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਕੇਂਦਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਵਿਜ਼ਟਰ ਬੁੱਕ ਵਿਚ ਆਪਣੇ ਵਿਚਾਰ ਦਰਜ ਕਰਦੇ ਹੋਏ ਉਨ੍ਹਾਂ ਲਿਖਿਆ ਕਿ ਮੈਂ ਇੱਥੇ ਆ ਕੇ ਬਹੁਤ ਹੀ ਸਕਾਰਾਤਮਕ ਮਹਿਸੂਸ ਕਰ ਰਿਹਾ ਹਾਂ ਅਤੇ ਪ੍ਰਭਾਵਿਤ ਹਾਂ | ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਰੋਮੇਸ਼ ਮਹਾਜਨ ਨੂੰ ਚੰਗੀ ਸਿਹਤ ਬਖ਼ਸ਼ੇ | ਅੰਤ ਵਿਚ ਰੋਮੇਸ਼ ਮਹਾਜਨ ਨੇ ਮੁੱਖ ਮਹਿਮਾਨ, ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਸਾਈਕਲ ਸਵਾਰਾਂ, ਯੂਥ ਵਲੰਟੀਅਰਾਂ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੇਖੜੀ ਕੈਂਪਸ ਬਟਾਲਾ ਵਿਖੇ ਨਵੀਂ ਵਿਦਿਆਰਥੀ ਕੌਂਸਲ ਦੀ ਚੋਣ ਅਗਲੀ ਖ਼ਬਰ ਕਰਿਆਨਾ ਦੁਕਾਨ 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।