19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਭਾਜਪਾ ਉਮੀਦਵਾਰ ਨਮਨ ਮਹਾਜਨ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪੁੱਜੇ ਠਾਕੁਰ ਵਰੁਣ ਵਿੱਕੀ

ਅਜੀਤ ਡੈਸਕ 22-05-2026
ਪਠਾਨਕੋਟ, 21 ਮਈ (ਸੁਮਿਤ)-ਨਗਰ ਨਿਗਮ ਪਠਾਨਕੋਟ ਚੋਣਾਂ ਨੂੰ ਲੈ ਕੇ ਵਾਰਡ ਨੰਬਰ-9 'ਚ ਭਾਰਤੀ ਜਨਤਾ ਪਾਰਟੀ ਦਾ ਚੋਣ ਪ੍ਰਚਾਰ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ | ਇਸ ਕੜੀ 'ਚ ਭਾਰਤੀ ਜਨਤਾ ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਠਾਕੁਰ ਵਰੁਣ ਵਿਕੀ ਤੇ ਸਾਬਕਾ ਪਾਰਸਦ ਨਰੇਸ਼ ਵਡੈਹਰਾ ਨੇ ਭਾਜਪਾ ਉਮੀਦਵਾਰ ਨਮਨ ਮਹਾਜਨ ਦੇ ਸਮਰਥਨ 'ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਖੇਤਰ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਭਾਜਪਾ ਦੇ ਹੱਕ ਵਿਚ ਵੋਟ ਦੇਣ ਦੀ ਅਪੀਲ ਕੀਤੀ | ਠਾਕੁਰ ਵਰੁਣ ਵਿਕੀ ਨੇ ਕਿਹਾ ਕਿ ਭਾਜਪਾ ਵਿਕਾਸ ਤੇ ਜਨਸੇਵਾ ਦੀ ਰਾਜਨੀਤੀ ਕਰਦੀ ਹੈ ਅਤੇ ਨਮਨ ਮਹਾਜਨ ਵਾਰਡ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਸਮਰਪਿਤ ਹਨ | ਦੂਜੇ ਪਾਸੇ ਸਾਬਕਾ ਪਾਰਸਦ ਨਰੇਸ਼ ਵਡੈਹਰਾ ਨੇ ਕਿਹਾ ਕਿ ਵਾਰਡ ਨੰਬਰ-9 ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਭਾਜਪਾ ਉਮੀਦਵਾਰ ਨੂੰ ਜਿੱਤਣਾ ਜ਼ਰੂਰੀ ਹੈ |
ਪਿਛਲੀ ਖ਼ਬਰ ਆਸਟ੍ਰੇਲੀਆ 'ਚ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਟਾਰਨੇਟ ਵਿਖੇ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਵਾਰਡ ਨੰਬਰ-16 ਵਿਖੇ ਘਰ ਘਰ ਚੋਣ ਪ੍ਰਚਾਰ 'ਚ ਕਾਂਗਰਸ ਪਾਰਟੀ ਦੀ ਉਮੀਦਵਾਰ ਰੇਖਾ ਚੌਹਾਨ ਸਰਗਰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।