21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ

ਅਜੀਤ ਡੈਸਕ 26-05-2026
ਦੀਨਾਨਗਰ, 25 ਮਈ (ਸੋਢੀ/ਸ਼ਰਮਾ/ਘੁੰਮਣ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਬੀ.ਐਸ.ਸੀ ਆਈ.ਟੀ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ ਨੇ ਦੱਸਿਆ ਕਿ ਨਤੀਜੇ ਵਿਚ ਤਾਨੀਆ ਚੌਧਰੀ ਨੇ 8.14 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ 'ਚੋਂ ਅੱਠਵਾਂ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਕੋਮਲ ਨੇ 7.86 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ 'ਚੋਂ ਦੂਸਰਾ ਤੇ ਪਲਵੀ ਦੇਵੀ ਨੇ 7.71 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ 'ਚੋਂ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰਾਂ ਬੀ.ਬੀ.ਏ ਤੀਜੇ ਸਮੈਸਟਰ ਦੇ ਨਤੀਜੇ 'ਚੋਂ ਨਵਨੀਤ ਕੌਰ ਅਤੇ ਜਸਦੀਪ ਨੇ 7.74 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਪਹਿਲਾ ਅਤੇ ਰਿਤਿਕਾ ਨੇ 6.83 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਕਾਲਜ ਦੇ ਸ਼ਾਨਦਾਰ ਨਤੀਜੇ ਲਈ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਪੁਲਿਸ ਤੇ ਬੀ.ਐੱਸ.ਐੱਫ. ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 464 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਭੱਠਾ ਮਜ਼ਦੂਰ ਯੂਨੀਅਨ ਵਲੋਂ ਜ਼ਿਲੇ੍ਹ ਭਰ ਦੇ ਭੱਠਿਆਂ ਉੱਪਰ 29 ਨੂੰ ਮੁਕੰਮਲ ਹੜਤਾਲ ਦਾ ਫ਼ੈਸਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।