19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬਾਪੂ ਤਰਸੇਮ ਸਿੰਘ ਦੀ ਅਣਥੱਕ ਮਿਹਨਤ ਸਦਕਾ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਮੁੱਖ ਖੇਤਰੀ ਪਾਰਟੀ ਵਜੋਂ ਉੱਭਰੀ-ਜਥੇਦਾਰ ਚਾਵਲਾ

ਅਜੀਤ ਡੈਸਕ 01-07-2026
ਪਠਾਨਕੋਟ, 30 ਜੂਨ (ਵਿਨੋਦ)-ਕੇਂਦਰ ਤੇ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਕਾਰਨ ਜੇਲ੍ਹ ’ਚ ਨਜ਼ਰਬੰਦ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਐਮ.ਪੀ. ਖਡੂਰ ਸਾਹਿਬ ਦੀ ਗੈਰ ਹਾਜ਼ਰੀ ’ਚ ਪੰਥ ਤੇ ਪੰਜਾਬ ਨੂੰ ਬਚਾਉਣ ਲਈ ਹੋਂਦ ਵਿਚ ਆਈ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਅੱਜ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਸਤਿਕਾਰਯੋਗ ਪਿਤਾ ਬਾਪੂ ਤਰਸੇਮ ਸਿੰਘ ਦੇ ਅਨੇਕ ਯਤਨਾਂ ਸਦਕਾ ਪੰਜਾਬ ਦੀ ਮੁੱਖ ਖੇਤਰੀ ਪਾਰਟੀ ਵਜੋਂ ਉਭਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਗੁਰਮਿੰਦਰ ਸਿੰਘ ਚਾਵਲਾ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬਾਪੂ ਤਰਸੇਮ ਸਿੰਘ ਵਲੋਂ ਬੜੀ ਦੂਰ ਅੰਦੇਸ਼ੀ ਸੋਚ ਨਾਲ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਤੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਭਰ ’ਚ ਪਿੰਡ ਪੱਧਰ ’ਤੇ ਮੀਟਿੰਗਾਂ ਕਰਕੇ ਪਾਰਟੀ ਨੂੰ ਭਾਰੀ ਮਜ਼ਬੂਤੀ ਪ੍ਰਦਾਨ ਕੀਤੀ ਹੈ। ਜਿਸ ਤਹਿਤ ਅੱਜ ਪੰਥ ਤੇ ਪੰਜਾਬ ਦਾ ਦਰਦ ਰੱਖਣ ਵਾਲੇ ਵੱਖ-ਵੱਖ ਸਿਆਸੀ ਪਾਰਟੀਆਂ ਵਿਚ ਸੇਵਾ ਨਿਭਾਅ ਰਹੇ ਆਗੂ ਵੱਡੀ ਗਿਣਤੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬੇ ਨੂੰ ਹਰ ਪੱਖੋਂ ਵਿਕਸਿਤ ਕਰਨ ਲਈ ਪੰਜਾਬ ਦੀ ਮੁੱਖ ਖੇਤਰੀ ਸਿਆਸੀ ਪਾਰਟੀ ਵਜੋਂ ਉਭਰ ਰਹੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦਾ ਸਹਿਯੋਗ ਦੇਣ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ 431ਵਾਂ ਪ੍ਰਕਾਸ਼ ਗੁਰਪੁਰਬ ਮਨਾਇਆ ਅਗਲੀ ਖ਼ਬਰ ਕਸ਼ਯਪ ਰਾਜਪੂਤ ਸਭਾ ਪਠਾਨਕੋਟ ਵਲੋਂ 31 ਮੈਂਬਰੀ ਨਵੀਂ ਕਮੇਟੀ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।