09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਵਾਅਦਾ ਕੀਤਾ ਵਾਅਦਾ ਨਿਭਾਇਆ, ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ : ਵਿਧਾਇਕ ਸ਼ੈਰੀ ਕਲਸੀ,

ਅਜੀਤ ਡੈਸਕ 02-07-2026
ਬਟਾਲਾ, 1 ਜੁਲਾਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਸਿਰਫ਼ ਪੂਰੇ ਹੀ ਨਹੀਂ ਕੀਤੇ, ਸਗੋਂ ਉਨ੍ਹਾਂ ਤੋਂ ਵੀ ਵੱਧ ਕਰਕੇ ਇਤਿਹਾਸਕ ਕੰਮ ਕਰਕੇ ਲੋਕਾਂ ਦੇ ਦਿਲ ਜਿੱਤ ਲਏ ਹਨ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਸਰਕਾਰ ਨੇ ਆਪਣੀ ਆਖਰੀ ਗਾਰੰਟੀ ਵੀ ਪੂਰੀ ਕਰ ਦਿੱਤੀ ਹੈ, ਜਿਸ ਨਾਲ ਮਹਿਲਾਵਾਂ ਨੂੰ ਵੱਡਾ ਆਰਥਿਕ ਸਹਾਰਾ ਮਿਲੇਗਾ। ਵਿਧਾਇਕ ਸ਼ੈਰੀ ਕਲਸੀ ਨੇ ਭੰਡਾਰੀ ਮੁਹੱਲਾ ਵਿਖੇ ਕਰਵਾਏ ਸਮਾਗਮ ਦੌਰਾਨ ਦੱਸਿਆ ਕਿ ਬਟਾਲਾ ਵਿਖੇ ਸਰਕਾਰ ਵਲੋਂ ਚਲਾਈ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਭਰੋਸੇ ਤੇ ਸਰਕਾਰ ਦੀ ਪਾਰਦਰਸ਼ੀ ਨੀਤੀਆਂ ਦਾ ਨਤੀਜਾ ਹੈ ਕਿ ਹਰ ਵਰਗ ਦੇ ਲੋਕ ਯੋਜਨਾਵਾਂ ਨਾਲ ਜੁੜ ਰਹੇ ਹਨ ਤੇ ਇਸ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ’ਚ ਸਨਮਾਨ ਰਾਸ਼ੀ ਜਮ੍ਹਾਂ ਹੋਣੀ ਸ਼ੁਰੂ ਹੋ ਗਈ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਦਾ ਸਿੱਧਾ ਪ੍ਰਸਾਰਣ ਦੌਰਾਨ ਬਟਾਲਾ ਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਪਹੁੰਚੀਆਂ ਮਹਿਲਾਵਾਂ ਵਿਚ ਅੱਜ ਭਾਰੀ ਉਤਸ਼ਾਹ ਹੈ, ਉਨ੍ਹਾਂ ਦੇ ਖਾਤਿਆਂ ਵਿਚ ਲਗਾਤਾਰ ਸੰਦੇਸ਼ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਤੁਹਾਡਾ ਪੁੱਤ, ਤੁਹਾਡਾ ਭਰਾ ਹਮੇਸ਼ਾਂ ਤੁਹਾਡੀ ਸੇਵਾ ਵਿਚ ਹਾਜ਼ਰ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਰਪੰਚਾਂ ਨੂੰ ਅਜ਼ਾਦੀ ਦਿਹਾੜੇ ਤੋਂ ਮਾਣ ਭੱਤਾ ਦੇਣ ਦਾ ਵਾਅਦਾ ਕੀਤਾ ਹੈ, ਜਿਸ ਨੂੰ ਪੂਰਾ ਕਰਕੇ ਪਿੰਡ ਪੱਧਰ ’ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿਚ ਵੀ ਸਰਕਾਰ ਵਲੋਂ ਵੱਡੇ ਕਦਮ ਚੁੱਕ ਰਹੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮਾਨ ਸਰਕਾਰ ਨੇ ਅਣਗਿਣਤ ਵਿਕਾਸੀ ਕੰਮ ਕਰਵਾ ਕੇ ਲੋਕਾਂ ਦੀ ਕਚਹਿਰੀ ਵਿਚ ਜਾਣ ਦਾ ਫ਼ੈਸਲਾ ਕੀਤਾ ਹੈ ਅਤੇ ਉਹ ਆਪਣੇ ਕੰਮਾਂ ਦੇ ਆਧਾਰ ’ਤੇ ਹੀ ਵੋਟਾਂ ਦੀ ਮੰਗ ਕਰਨਗੇ। ਅੱਜ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮਹਿਲਾਵਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ਗਿਆ ।
ਪਿਛਲੀ ਖ਼ਬਰ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਘਰ ’ਤੇ ਦੇਰ ਰਾਤ ਅਣਪਛਾਤੇ ਵਿਅਕਤੀ ਨੇ ਚਲਾਈ ਗੋਲੀ ਅਗਲੀ ਖ਼ਬਰ ਦਰਸ਼ਨ ਸਿੰਘ ਸ਼ਿਵਾਲਿਕ ਦੇ ਸਾਥ ਨਾਲ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ’ ਨੂੰ ਵੱਡੀ ਮਜ਼ਬੂਤੀ ਮਿਲੀ-ਜਗਰੂਪ ਸਿੰਘ ਖ਼ਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।