09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਗਰਭਵਤੀ ਵਿਆਹੁਤਾ ਦੀ ਸ਼ੱਕੀ ਹਲਾਤ ’ਚ ਮੌਤ ਪੇਕੇ ਪਰਿਵਾਰ ਨੇ ਸਹੁਰਿਆਂ ’ਤੇ ਲਗਾਏ ਕਤਲ ਦੇ ਦੋਸ਼

ਅਜੀਤ ਡੈਸਕ 02-07-2026
ਅੱਚਲ ਸਾਹਿਬ, 1 ਜੁਲਾਈ (ਗੁਰਚਰਨ ਸਿੰਘ)-ਬਟਾਲਾ ਦੇ ਨਜ਼ਦੀਕੀ ਪਿੰਡ ਭੰਬੋਈ ’ਚ ਵਿਆਹੀ ਇਕ ਗਰਭਵਤੀ ਵਿਆਹੁਤਾ ਔਰਤ ਦੀ ਸ਼ੱਕੀ ਹਲਾਤ ਵਿਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਰੂਬੀ ਪੁੱਤਰੀ ਸਰਬਜੀਤ ਸਿੰਘ ਵਾਸੀ ਹਸਨਪੁਰ ਕਲਾਂ ਵਜੋਂ ਹੋਈ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਉਸ ਦੇ ਸਹੁਰਿਆਂ ’ਤੇ ਕੁੱਟਮਾਰ ਕਰਕੇ ਕਤਲ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਮ੍ਰਿਤਕਾ ਰੂਬੀ ਦੀ ਮਾਤਾ ਕੁਲਵਿੰਦਰ ਕੌਰ ਪਤਨੀ ਸਰਬਜੀਤ ਸਿੰਘ ਨੇ ਦੱਸਿਆ ਕਿ ਰੂਬੀ ਦਾ ਵਿਆਹ ਸਾਲ 2024 ਵਿਚ ਬਲਦੇਵ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭੰਬੋਈ ਨਾਲ ਹੋਇਆ ਸੀ। ਰੂਬੀ ਦੀ 7 ਮਹੀਨੇ ਦੀ ਧੀ ਹੈ ਤੇ ਉਹ ਇਸ ਸਮੇਂ ਚਾਰ ਮਹੀਨੇ ਦੀ ਗਰਭਵਤੀ ਵੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਵਿਆਹ ਤੋਂ ਬਾਅਦ ਰੂਬੀ ਨੂੰ ਸਹੁਰੇ ਪਰਿਵਾਰ ਵਲੋਂ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ ਤੇ ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ। ਕੁਲਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਹੈ। ਉਨ੍ਹਾਂ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਰੂਬੀ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਧੀ ਨੂੰ ਕੁੱਟਮਾਰ ਕਰਨ ਤੋਂ ਬਾਅਦ ਸਹੁਰੇ ਪਰਿਵਾਰ ਵਲੋਂ ਮਾਰ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਰੰਗੜ ਨੰਗਲ ਦੀ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਤੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਦੇ ਮੁਰਦਾ ਘਰ ਵਿਚ ਰੱਖੀ ਗਈ ਹੈ। ਇਸ ਸਬੰਧੀ ਥਾਣਾ ਰੰਗੜ ਨੰਗਲ ਦੇ ਐਸਐਚਓ ਹਰਮੀਕ ਸਿੰਘ ਨੇ ਦੱਸਿਆ ਕਿ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਪੀੜਤ ਪਰਿਵਾਰ ਦੇ ਬਿਆਨਾਂ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿਚ ਸੋਗ ਦਾ ਮਾਹੌਲ ਹੈ।
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਜਥੇਬੰਦਕ ਮਜ਼ਬੂਤੀ ਲਈ ਜ਼ਿਲਾ ਇਜਲਾਸ ਕਰਨ ਦਾ ਫੈਸਲਾ ਅਗਲੀ ਖ਼ਬਰ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਘਰ ’ਤੇ ਦੇਰ ਰਾਤ ਅਣਪਛਾਤੇ ਵਿਅਕਤੀ ਨੇ ਚਲਾਈ ਗੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।