09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

2027 ’ਚ ਬਟਾਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਂਗਾ- ਕਲਸੀ

ਅਜੀਤ ਡੈਸਕ 02-07-2026
ਬਟਾਲਾ, 1 ਜੁਲਾਈ (ਸਤਿੰਦਰ ਸਿੰਘ) 2027 ’ਚ ਮੈਂ ਬਟਾਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਂਗਾ। ਇਹ ਐਲਾਨ ਆਜ਼ਾਦ ਪਾਰਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਵਲੋਂ ਆਪਣੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਨੂੰ ਮੰਗ ਨੂੰ ਲੈ ਕੇ ਆਜ਼ਾਦ ਪਾਰਟੀ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ, ਸਮੇਂ ਸਮੇਂ ’ਤੇ ਆਈਆਂ ਸਰਕਾਰਾਂ ਨੇ ਛੋਟੇ ਛੋਟੇ ਸ਼ਹਿਰਾ ਨੂੰ ਜ਼ਿਲਾ ਬਣਾਇਆ ਪਰ ਖੇਤਰਫਲ ਤੇ ਹੋਰ ਸਾਰੀਆਂ ਸ਼ਰਤਾ ਪੁਰੀਆਂ ਕਰਦੇ ਬਟਾਲਾ ਨੂੰ ਹਮੇਸ਼ਾ ਹੀ ਅਣਗੋਲਿਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਪਾਰਟੀ ਵਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਤੇ ਹੋਰ ਮੰਗਾ ਨੂੰ ਲੈ ਕੇ ਮੌਜੂਦਾ ਸਰਕਾਰ ਦੇ ਮੁੱਖ ਮੰਤਰੀ ਨੂੰ 128 ਵਾਰ ਦੇ ਕਰੀਬ ਮੰਗ ਪੱਤਰ ਦੇ ਚੁੱਕੇ ਹਾਂ ਲੇਕਿਨ ਸਾਡੀਆਂ ਮੰਗਾਂ ਨੂੰ ਪੂਰਾ ਨਹੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬਟਾਲਾ ਨੂੰ ਜ਼ਿਲ੍ਹਾ ਨਹੀ ਬਣਾਇਆ ਜਾਂਦਾ ਆਜ਼ਾਦ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਅਗਲੀ ਖ਼ਬਰ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਨ ਵਾਲੀ ਆਂਗਣਵਾੜੀ ਵਰਕਰ ਤੇ ਹੈਲਪਰ ਵਲੋਂ ਨੌਜਵਾਨ ’ਤੇ ਬੇਇੱਜ਼ਤ ਕਰਨ ਦੇ ਲਗਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।