08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਆਉਂਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਭਾਜਪਾ ਵਲੋਂ ਸੁਜਾਨਪੁਰ ਹਲਕੇ ’ਚ ਮੀਟਿੰਗ

ਅਜੀਤ ਡੈਸਕ 02-07-2026
ਸੁਜਾਨਪੁਰ, 1 ਜੁਲਾਈ (ਜਗਦੀਪ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਮੀਟਿੰਗ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਦੀ ਅਗਵਾਈ ਵਿਚ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਵੱਡਾ ਭਨਵਾਲ ਵਿਖੇ ਕੀਤੀ ਗਈ। ਮੀਟਿੰਗ ਵਿਚ ਸੂਬਾ ਮਹਾਂ ਮੰਤਰੀ ਰਾਕੇਸ਼ ਰਠੋਰ ਅਤੇ ਸੂਬਾ ਸਕੱਤਰ ਸੂਰਜ ਭਾਰਤਵਾਜ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਆਉਂਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਾਰੇ ਆਗੂਆਂ ਵਲੋਂ ਸੰਗਠਨ ਨੂੰ ਮਜਬੂਤ ਕਰਨ ਤੇ ਬੂਥ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ’ਤੇ ਜ਼ੋਰ ਦਿੱਤਾ ਗਿਆ। ਪਾਰਟੀ ਆਗੂਆਂ ਵਲੋਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਜਨ ਕਲਿਆਣਕਾਰੀ ਯੋਜਨਾਵਾਂ ਸਬੰਧੀ ਘਰ-ਘਰ ਜਾ ਕੇ ਲੋਕਾਂ ਨੂੰ ਜਾਣੂ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਕਮਰ ਕੱਸੇ ਕਰ ਲੈਣ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਹਿੱਤ ਯੋਜਨਾਵਾਂ ਸਬੰਧੀ ਜਾਣੂ ਕਰਵਾਉਣ। ਇਸ ਮੌਕੇ ਸਾਬਕਾ ਮੇਅਰ ਅਨਿਲ ਵਾਸੂਦੇਵਾ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ, ਮੰਡਲ ਪ੍ਰਧਾਨ ਅਵਤਾਰ ਸਿੰਘ ਕੋਹਾਲ, ਸੁਜਾਨਪੁਰ ਮੰਡਲ ਪ੍ਰਧਾਨ ਰੂਪ ਲਾਲ, ਮਾਮੂਨ ਮੰਡਲ ਪ੍ਰਧਾਨ ਅਮਨ ਵਰਮਾ, ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ, ਮੰਡਲ ਜਨਰਲ ਸਕੱਤਰ ਰਕੇਸ਼ ਮਹਿਰਾ, ਧਾਰ ਮੰਡਲ ਪ੍ਰਧਾਨ ਗਣੇਸ਼ ਚਾਟਕ, ਹੀਰਾ ਲਾਲ ਸ਼ਰਮਾ, ਦੁਆਰਕਾ ਦਾਸ, ਪੰਕਜ ਕਟਾਰੀਆ, ਛੱਜੂ ਰਾਮ, ਅਮਿਤ ਡੋਗਰਾ, ਯੁੱਧਵੀਰ ਸਿੰਘ ਪਠਾਨੀਆ ਅਤੇ ਦਰਸ਼ਨ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪਠਾਨਕੋਟ ਵਿਚ ਵੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਮਹਿਲਾਵਾਂ ਦੇ ਖਾਤੇ ਵਿਚ ਆਏ ਪੈਸੇ ਅਗਲੀ ਖ਼ਬਰ ਪਠਾਨਕੋਟ ’ਚ ਆਟੋ ਚਾਲਕ ਤੇ ਉਸ ਦੇ ਸਾਥੀਆਂ ਵਲੋਂ ਯਾਤਰੀ ਨਾਲ ਲੁੱਟ-ਖੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।