08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਹਲਕਾ ਭੋਆ ਦੇ ਪਿੰਡ ਸਰਨਾ ਵਿਖੇ ਸਾਲਾਨਾ ਛਿੰਝ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਅਜੀਤ ਡੈਸਕ 02-07-2026
ਨਰੋਟ ਮਹਿਰਾ, 1 ਜੁਲਾਈ (ਰਾਜ ਕੁਮਾਰੀ)-ਹਲਕਾ ਭੋਆ ਦੇ ਪਿੰਡ ਸਰਨਾ ਵਿਖੇ ਜੈ ਬਾਬਾ ਲੱਖਦਾਤਾ ਛਿੰਝ ਕਮੇਟੀ ਵਲੋਂ ਸਾਲਾਨਾ ਛਿੰਝ ਮੇਲਾ ਉਤਸ਼ਾਹ ਨਾਲ ਕਰਵਾਇਆ ਗਿਆ। ਮੇਲੇ ’ਚ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਐਸ.ਸੀ. ਵਿਭਾਗ ਦੇ ਜ਼ਿਲ੍ਹਾ ਚੇਅਰਮੈਨ ਸਤੀਸ਼ ਕੁਮਾਰ ਜੱਟ ਪੰਮਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਛਿੰਝ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਮੇਲੇ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਬਲਾਕ ਪ੍ਰਧਾਨ ਸਤੀਸ਼ ਸਰਨਾ, ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ, ਕਵੀ ਰਾਜ ਪੰਜੌੜ, ਅਭੀ ਝੰਡਪੁਰ, ਕਰਤਾਰ ਕਲੇਸਰ ਅਤੇ ਕਮੇਟੀ ਮੈਂਬਰ ਵੀ ਹਾਜ਼ਰ ਰਹੇ। ਹਾਜ਼ਰ ਆਗੂਆਂ ਨੇ ਛਿੰਝ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਸਫਲ ਆਯੋਜਨ ਲਈ ਵਧਾਈ ਦਿੱਤੀ ਤੇ ਭਵਿੱਖ ਵਿਚ ਵੀ ਅਜਿਹੇ ਸਮਾਜਿਕ ਤੇ ਸੱਭਿਆਚਾਰਕ ਸਮਾਗਮ ਕਰਵਾਉਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਮੇਲੇ ਦੌਰਾਨ ਦਰਸ਼ਕਾਂ ਨੇ ਛਿੰਝ ਮੁਕਾਬਲਿਆਂ ਦਾ ਭਰਪੂਰ ਆਨੰਦ ਮਾਣਿਆ ।
ਪਿਛਲੀ ਖ਼ਬਰ ਸਸਤੀ ਰਸੋਈ ֹ’ਚ ਸਮਾਜ ਸੇਵੀ ਨਰੇਸ਼ ਅਗਰਵਾਲ ਨੇ ਪੋਤੇ ਨਿਤਯਮ ਦਾ ਮਨਾਇਆ ਜਨਮ ਦਿਨ ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਮੇਨ ਦੀ ਨਵੀਂ ਟੀਮ ਨੇ ਮੰਦਿਰ ਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਕਾਰਜਕਾਲ ਦੀ ਕੀਤੀ ਸ਼ੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।