08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪੇਟ ਦੇ ਕੀੜੀਆਂ ਦੀ ਮੁਕਤੀ ਸੰਬੰਧੀ ਜਾਗਰੂਕਤਾ ਕੈਂਪ

ਸ਼ਾਹਪੁਰ ਕੰਢੀ, 7 ਅਗਸਤ (ਰਣਜੀਤ ਸਿੰਘ)-ਰਾਸ਼ਟਰੀ ਡੀ-ਵਾਰਮਿੰਗ ਦਿਵਸ ਮੌਕੇ ਰਣਜੀਤ ਸਾਗਰ ਡੈਮ ਦੇ ਸਰਕਾਰੀ ਹਸਪਤਾਲ ਵਿਖੇ ਐਸ. ਐਮ.

ਅਜੀਤ ਡੈਸਕ 08-08-2026
ਸ਼ਾਹਪੁਰ ਕੰਢੀ, 7 ਅਗਸਤ (ਰਣਜੀਤ ਸਿੰਘ)-ਰਾਸ਼ਟਰੀ ਡੀ-ਵਾਰਮਿੰਗ ਦਿਵਸ ਮੌਕੇ ਰਣਜੀਤ ਸਾਗਰ ਡੈਮ ਦੇ ਸਰਕਾਰੀ ਹਸਪਤਾਲ ਵਿਖੇ ਐਸ.ਐਮ.ਓ. ਜਸਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ’ਚ ਨੋਡਲ ਅਧਿਕਾਰੀ ਅਕਾਸ਼ ਲੂੰਨਾ ਨੇ ਆਏ ਹੋਏ ਲੋਕਾਂ ਪ੍ਰਤੀ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਪੇਟ ਦੇ ਕੀੜਿਆਂ ਨਾਲ ਆਦਮੀ ਦੀ ਸਿਹਤ ਕਮਜ਼ੋਰ ਹੋਣੀ ਸ਼ੁਰੂ ਹੋ ਜਾਂਦੀ ਹੈ, ਖੂਨ ਦੀ ਕਮੀ ਹੋ ਜਾਂਦੀ ਹੈ। ਇਸ ਤੋਂ ਬਚਾਅ ਜ਼ਰੂਰੀ ਹੈ। ਇਸ ਬਿਮਾਰੀ ਦੀ ਰੋਕਥਾਮ ਲਈ ਸਕੂਲਾਂ ’ਚ ਵਿਦਿਆਰਥੀਆਂ ਨੂੰ ਮੁਫ਼ਤ ਗੋਲੀਆਂ ਦਿੱਤੀਆਂ ਜਾਂਦੀਆਂ ਹਨ। ਡਾਕਟਰ ਦੀ ਟੀਮ ਨੇ ਆਏ ਹੋਏ ਮਰੀਜ਼ਾਂ ਨੂੰ ਚੈੱਕ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ । ਇਸ ਮੌਕੇ ਡਾ: ਰਾਣੀ ਚੌਧਰੀ, ਡਾ: ਅਮਨਦੀਪ, ਚੀਫ ਫਾਰਮਾਸਿਸਟ ਗੋਪਾਲ ਸ਼ਰਮਾ, ਗੁਰਿੰਦਰ ਸਿੰਘ ਰੰਧਾਵਾ ਤੇ ਕਸਤੂਰੀ ਲਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 10 ਨੂੰ ਮਨਾਇਆ ਜਾਵੇਗਾ ਨੈਸ਼ਨਲ ਡੀ-ਵਾਰਮਿੰਗ ਦਿਵਸ * 1 ਤੋਂ 19 ਸਾਲ ਦੇ ਬੱਚਿਆਂ ਨੂੰ ਮੁਫ਼ਤ ਦਿੱਤੀ ਜਾਵੇਗੀ ਐਲਬੈਂਡਾਜ... ਅਗਲੀ ਖ਼ਬਰ ਮੈਸੂਰ ਤੋਂ ਲਾਪਤਾ ਵਿਅਕਤੀ ਦੇ ਬੈਂਕ ਖਾਤਿਆਂ ’ਚੋਂ ਗੂਗਲ ਪੇਅ ਰਾਹੀਂ ਲੱਖਾਂ ਦਾ ਫਰਾਡ * ਪੰਜਾਬ ਦੇ ਸੁਜਾਨਪੁਰ ਥਾਣੇ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।