09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਗਗਨ ਇੰਟਰਨੈਸ਼ਨਲ ਸਕੂਲ ਕਲਾਨੌਰ ਦੇ ਵਿਦਿਆਰਥੀਆਂ ਨੇ ਸੀ. ਆਈ. ਐੱਸ. ਸੀ. ਈ. ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਬੀ. ਐੱਮ.

ਅਥਲੈਟਿਕਸ ਮੁਕਾਬਲਿਆਂ ’ਚੋਂ ਜੇਤੂ ਰਹੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਤੇ ਹੋਰ। ਅਜੀਤ ਤਸਵੀਰ 09-08-2026
ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਬੀ. ਐੱਮ. ਐੱਸ. ਐੱਮ. ਗਰੁੱਪ ਆਫ਼ ਇੰਸਟੀਚਿਊਟਸ ਦੇ ਕਲਾਨੌਰ ਕੈਂਪਸ ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸੀ. ਆਈ. ਐੱਸ. ਸੀ. ਈ. ਵਲੋਂ ਕਰਵਾਏ ਗਏ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਏਕਮਜੋਤ ਸਿੰਘ ਨੇ ਤੀਹਰੀ ਛਾਲ ਵਿਚ ਚਾਂਦੀ ਦਾ ਤਗਮਾ, ਲੰਬੀ ਛਾਲ ਵਿਚ ਚਾਂਦੀ ਤੇ ਰਿਲੇਅ ਦੌੜ ਵਿਚ ਚਾਂਦੀ ਦਾ ਤਗਮਾ ਜਿੱਤਿਆ। ਅਰਮਾਨਦੀਪ ਸਿੰਘ ਨੇ ਤੀਹਰੀ ਛਾਲ ਵਿਚ ਕਾਂਸੇ ਅਤੇ ਬਵਨੂਰ ਸਿੰਘ ਨੇ ਜੈਵਲਿਨ ਥਰੋਅ ਵਿਚ ਕਾਂਸੇ ਦਾ ਤਗਮਾ ਹਾਸਿਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲੱਬਧੀ ’ਤੇ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਲੋਕੇਸ਼ ਵਿਮਲ ਸ਼ੁਕਲਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਸਨਮਾਨਪੂਰਵਕ ਸਵਾਗਤ ਕੀਤਾ। ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਤੇ ਪ੍ਰਾਪਤੀ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਇਹ ਉਪਲੱਬਧੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਇਸ ਮੌਕੇ ਕੋਆਰਡੀਨੇਟਰ ਮਨਦੀਪ ਕੌਰ, ਕੋਆਰਡੀਨੇਟਰ ਅਰੂਣ ਬਲਹੋਤਰਾ, ਕੋਆਰਡੀਨੇਟਰ ਹਰਜੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸੈਸ਼ਨ 2026-27 ਲਈ ਬੀ. ਏ., ਬੀ. ਸੀ. ਏ., ਬੀ. ਐੱਡ, ਈ. ਟੀ. ਟੀ. ਦੇ ਨਾਲ ਜੀ. ਐਨ. ਐਮ., ਏ. ਐਨ. ਐਮ., ਬੀ. ਐਸ. ਸੀ. ਨਰਸਿੰਗ, ਓ. ਟੀ., ਐਮਰਜੈਂਸ਼ੀ ਕਮ ਐਂਬੂਲੈਂਸ ਅਟੈਂਡੈਂਟ, ਨੈਨੀ ਕੇਅਰ, ਹੋਮ ਬੇਸਡ, ਕੇਅਰ ਸੈਂਟਰ ਦੇ ਕੋਰਸ ਉਪਲੱਬਧ ਹਨ। ਇਛੁੱਕ ਵਿਦਿਆਰਥੀ ਕੋਰਸਾਂ ਬਾਰੇ ਜਾਣਕਾਰੀ ਲਈ ਕਾਲਜ ਵਿਚ ਸਥਾਪਿਤ ਹੈਲਪ ਡੈਸਕ ਤੋਂ ਜਾਣਕਾਰੀ ਲੈ ਸਕਦੇ ਹਨ। ਬੀ. ਐਮ. ਐਸ. ਐਮ. ਗਰੁੱਪ ਕਲਾਨੌਰ ਤੇ ਪੁਰਾਣਾ ਸਾਲਾ ਸਿੱਖਿਆ ਦੇ ਖੇਤਰ ਵਿਚ ਸਰਹੱਦੀ ਤੇ ਪੇਂਡੂ ਵਿਦਿਆਰਥੀਆਂ ਨੂੰ ਚੰਗੀ ਤਾਲੀਮ ਦੇ ਕੇ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਵਿਖੇ ਪਲੇਅ ਵੇਅ ਦੀਆਂ ਕਲਾਸਾਂ ਲਈ ਦਾਖਲੇ ਸ਼ੁਰੂ ਹਨ। ਜਿਸ ਵਿਚ ‘ਬੇਟੀ ਬਚਾਓ ਅਤੇ ਬੇਟੀ ਪੜਾਓ’ ਦੇ ਤਹਿਤ ਦਾਖਲੇ ਵਿਚ ਭਾਰੀ ਸ਼ੂਟ ਦਿੱਤੀ ਜਾ ਰਹੀ ਹੈ।
ਪਿਛਲੀ ਖ਼ਬਰ ਨਸ਼ੇ ’ਚ ਧੁੱਤ ਨੌਜਵਾਨਾਂ ਨੇ ਪੈਟਰੋਲ ਪੰਪ ਦੇ ਕਰਿੰਦਿਆਂ ’ਤੇ ਹਮਲਾ ਕਰਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਚੋਣਾਂ ਤੋਂ ਪਹਿਲਾਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਨੂੰ ਭੁਗਤਣਾ ਪਵੇਗਾ ਖਮਿਆਜ਼ਾ-ਕਾਮਰੇਡ ਅਮਰਜੀਤ ਸਿੰਘ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।