09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਗੁਰਦਾਸਪੁਰ ਵਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੇਵਾ ਦਿਵਸ ਵਜੋਂ ਮਨਾਇਆ

ਗੁਰਦਾਸਪੁਰ, 8 ਅਗਸਤ (ਚੱਕਰਾਜਾ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੇਵਾ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਸਟੱਡੀ ਸਰਕਲ ਦੇ ਸੇਵਾਦਾਰਾਂ, ਗਿਆਨ ਅੰਜਨ ਪਬਲਿਕ ਹਾਈ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸ਼ਹਿਰ ਦੇ 25 ਹਸਪਤਾਲਾਂ ਅਤੇ ਬਿਰਧ ਆਸ਼ਰਮਾਂ ਵਿਚ ਪਹੁੰਚ ਕੇ ਮਰੀਜ਼ਾਂ ਤੇ ਬਜੁਰਗਾਂ ਦਾ ਹਾਲ ਪੁੱਛਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਅਰਦਾਸ ਕੀਤੀ ਗਈ।

ਅਜੀਤ ਡੈਸਕ 09-08-2026
ਗੁਰਦਾਸਪੁਰ, 8 ਅਗਸਤ (ਚੱਕਰਾਜਾ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੇਵਾ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਸਟੱਡੀ ਸਰਕਲ ਦੇ ਸੇਵਾਦਾਰਾਂ, ਗਿਆਨ ਅੰਜਨ ਪਬਲਿਕ ਹਾਈ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸ਼ਹਿਰ ਦੇ 25 ਹਸਪਤਾਲਾਂ ਅਤੇ ਬਿਰਧ ਆਸ਼ਰਮਾਂ ਵਿਚ ਪਹੁੰਚ ਕੇ ਮਰੀਜ਼ਾਂ ਤੇ ਬਜੁਰਗਾਂ ਦਾ ਹਾਲ ਪੁੱਛਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਅਰਦਾਸ ਕੀਤੀ ਗਈ। ਇਸ ਦੇ ਨਾਲ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ, ਉਪਦੇਸ਼ਾਂ ਨਾਲ ਸੰਬੰਧਿਤ ਧਾਰਮਿਕ ਸਾਹਿਤ, ਨਿਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੀਆਂ ਪੋਥੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸਟੱਡੀ ਸਰਕਲ ਦੇ ਸੇਵਾਦਾਰ ਰਛਪਾਲ ਸਿੰਘ ਨੇ ਦੱਸਿਆ ਕਿ ਇਸ ਸੇਵਾ ਮੁਹਿੰਮ ਨੂੰ ਨੇਪਰੇ ਚਾੜਨ ਲਈ 8 ਟੀਮਾਂ ਦਾ ਗਠਨ ਕੀਤਾ ਸੀ ਅਤੇ ਟੀਮਾਂ ਵਲੋਂ ਵੱਖ ਵੱਖ ਹਸਪਤਾਲਾਂ ਵਿਚ ਪਹੁੰਚ ਕੇ ਕਰੀਬ 500 ਦਾਖਲ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਫਲ ਵੀ ਵੰਡਿਆ ਗਿਆ। ਉਪਰੰਤ ਸੇਵਾ ਟੀਮਾਂ ਵਲੋਂ ਬਾਬਾ ਗੁਰਦਿੱਤ ਸਿੰਘ ਕਲਸੀ ਹਸਪਤਾਲ ਵਿਖੇ ਦਾਖਲ ਬੱਚਿਆਂ ਦੀ ਚੰਗੀ ਸਿਹਤ ਅਤੇ ਮਨੁੱਖਤਾ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗਿਆਨ ਅੰਜਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਡਾ. ਗੁਰਖੇਲ ਸਿੰਘ ਕਲਸੀ ਦੇ ਗ੍ਰਹਿ ਵਿਖੇ ਸ੍ਰੀ ਸੁਖਮਨੀ ਸਾਹਿਬ ਤੇ ਕੀਰਤਨ ਕੀਤਾ। ਡਾ. ਗੁਰਖੇਲ ਸਿੰਘ ਕਲਸੀ ਨੇ ਸਟੱਡੀ ਸਰਕਲ ਵਲੋਂ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਸੇਵਾ ਦਿਵਸ ਵਜੋਂ ਮਨਾਉਣ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਅਤੇ ਦੁਖੀ ਪੀੜਤਾਂ ਦੀ ਸਹਾਇਤਾ ਦਾ ਜੋ ਸੰਦੇਸ਼ ਦਿੱਤਾ ਹੈ, ਉਸ ਨੂੰ ਅਮਲੀ ਰੂਪ ਦੇਣ ਲਈ ਅਜਿਹੇ ਉਪਰਾਲੇ ਸਮਾਜ ਵਿਚ ਦਇਆ, ਸਾਂਝ ਤੇ ਸੇਵਾ ਦੀ ਭਾਵਨਾ ਨੂੰ ਹੋਰ ਮਬਜੂਤ ਕਰਦੇ ਹਨ। ਇਸ ਮੌਕੇ ਸੰਗਤ ਨੂੰ ਲੰਗਰ ਵੀ ਛਕਾਇਆ। ਇਸ ਮੌਕੇ ਡਾ. ਹਰਪਾਲ ਸਿੰਘ, ਡਾ. ਗੁਰਦੇਵ ਸਿੰਘ, ਮਾਸਟਰ ਅਮਰੀਕ ਸਿੰਘ, ਉਂਕਾਰ ਸਿੰਘ, ਪ੍ਰਿੰਸੀਪਲ ਜਗਦੀਸ਼ ਕੌਰ, ਸੰਤੋਖ ਸਿੰਘ, ਜਸਵਿੰਦਰ ਸਿੰਘ ਤੋਂ ਇਲਾਵਾ ਹੋਰ ਸੇਵਾਦਾਰਾਂ ਦਾ ਸਹਿਯੋਗ ਰਿਹਾ।
ਪਿਛਲੀ ਖ਼ਬਰ ਮੰਦਰ ’ਚੋਂ ਪੈਸਿਆਂ ਵਾਲਾ ਹਾਰ ਚੋਰੀ ਕਰਨ ਵਾਲਾ ਚੜਿਆ ਪੁਲਿਸ ਅੜਿੱਕੇ ਅਗਲੀ ਖ਼ਬਰ ਏ.ਆਈ. ਪਾਵਰਡ 3 ਡੀ ਰੋਬੋਲੈਂਸ ਤਕਨੀਕ ਨਾਲ ਮਰੀਜ਼ ਦੇ ਦੋਵੇਂ ਗੋਡੇ ਬਦਲੇ-ਡਾ. ਰਣਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।