10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਡਿਪੂ ਹੋਲਡਰਾਂ ਨੂੰ ਬਕਾਇਆ ਕਮਿਸ਼ਨ ਜਲਦ ਦਿਵਾਉਣ ਦਾ ਗੁਰਇਕਬਾਲ ਸਿੰਘ ਮਾਹਲ ਨੇ ਭਰੋਸਾ ਦੁਆਇਆ

ਧਾਰੀਵਾਲ, 8 ਅਗਸਤ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੂੰ ਡਿਪੂ ਹੋਲਡਰ ਯੂਨੀਅਨ ਧਾਰੀਵਾਲ ਦੇ ਪ੍ਰਧਾਨ ਦਿਲਬਾਗ ਸਿੰਘ ਸੋਹਲ ਤੇ ਜਨਰਲ ਸਕੱਤਰ ਇੰਦਰਜੀਤ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ ।

ਅਜੀਤ ਡੈਸਕ 09-08-2026
ਧਾਰੀਵਾਲ, 8 ਅਗਸਤ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੂੰ ਡਿਪੂ ਹੋਲਡਰ ਯੂਨੀਅਨ ਧਾਰੀਵਾਲ ਦੇ ਪ੍ਰਧਾਨ ਦਿਲਬਾਗ ਸਿੰਘ ਸੋਹਲ ਤੇ ਜਨਰਲ ਸਕੱਤਰ ਇੰਦਰਜੀਤ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ । ਉਨ੍ਹਾਂ ਕਿਹਾ ਕਿ ਠੇਕੇਦਾਰ ਡੈਨੀਅਲ ਵਲੋਂ ਅਪ੍ਰੈਲ 2025 ਤੋਂ ਸਤੰਬਰ 2025 ਤੱਕ ਵੰਡੇ ਗਏ ਰਾਸ਼ਨ ਦੀ ਅਨਲੋਡਿੰਗ ਕਮਿਸ਼ਨ ਅਜੇ ਤੱਕ ਅਦਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸੰਬੰਧਿਤ ਵਿਭਾਗ ਵਲੋਂ ਇਹ ਕਮਿਸ਼ਨ ਪਹਿਲਾਂ ਹੀ ਠੇਕੇਦਾਰ ਨੂੰ ਜਾਰੀ ਕੀਤੀ ਜਾ ਚੁੱਕੀ ਹੈ, ਪਰ ਇਸ ਦੇ ਬਾਵਜੂਦ ਡਿਪੂ ਹੋਲਡਰਾਂ ਨੂੰ ਉਨ੍ਹਾਂ ਦਾ ਬਣਦਾ ਭੁਗਤਾਨ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਛੇ ਮਹੀਨਿਆਂ ਦੀ ਬਕਾਇਆ ਕਮਿਸ਼ਨ ਤੁਰੰਤ ਜਾਰੀ ਕਰਵਾਈ ਜਾਵੇ ਤੇ ਕਣਕ ਵੰਡਣ ਲਈ ਪਹਿਲਾਂ ਵਾਲਾ ਪ੍ਰਬੰਧ ਮੁੜ ਲਾਗੂ ਕੀਤਾ ਜਾਵੇ। ਗੁਰਇਕਬਾਲ ਸਿੰਘ ਮਾਹਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਬਕਾਇਆ ਕਮਿਸ਼ਨ ਜਲਦੀ ਦਿਵਾਉਣ ਲਈ ਸੰਬੰਧਿਤ ਠੇਕੇਦਾਰ ਨਾਲ ਗੱਲਬਾਤ ਕਰਨਗੇ। ਇਸ ਮੌਕੇ ਚੰਦ, ਵਿਨੈ ਕੁਮਾਰ, ਤਲਵਿੰਦਰ ਪਾਲ ਹੈਪੀ, ਜਗਮੋਹਣ ਸਿੰਘ, ਪ੍ਰਭਦਿਆਲ ਸਿੰਘ, ਮੱਖਣ ਸਿੰਘ, ਹਰਵਿੰਦਰ ਸਿੰਘ, ਦਲਬੀਰ ਸਿੰਘ, ਤਰਲੋਕ, ਪਰਮਜੀਤ ਫੱਜੂਪੁਰ, ਬਲਦੇਵ ਸਿੰਘ, ਮਹਿੰਦਰ ਸਿੰਘ, ਧਰਮ ਸਿੰਘ ਆਦਿ ਤੋਂ ਇਲਾਵਾ ਹੋਰ ਡਿਪੂ ਹੋਲਡਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਗੱਠਜੋੜ ਦੀ ਜਗ੍ਹਾ ਤਿਆਗ ਦੀ ਭਾਵਨਾ ਦਿਖਾਵੇ-ਕਰਨੈਲ ਸਿੰਘ ਪੀਰ ਮੁਹੰਮਦ ਅਗਲੀ ਖ਼ਬਰ ਡਾ. ਐਮ. ਆਰ. ਐਸ. ਭੱਲਾ ਸਕੂਲ ਦਾ 77ਵੀਆਂ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।