09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪਿੰਡ ਕਾਨਵਾਂ ਦੀ ਸਮੁੱਚੀ ਗ੍ਰਾਮ ਪੰਚਾਇਤ ‘ਆਪ’ ’ਚ ਹੋਈ ਸ਼ਾਮਿਲ

ਤਾਰਾਗੜ੍ਹ, 8 ਅਗਸਤ (ਸੋਹਨ ਲਾਲ)- ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਭੋਆ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਕਾਨਵਾਂ ਦੀ ਸਮੁੱਚੀ ਗ੍ਰਾਮ ਪੰਚਾਇਤ ਨੇ ਭਾਜਪਾ ਨੂੰ ਅਲਵਿਦਾ ਕਹਿੰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪੰਚਾਇਤ ਮੈਂਬਰਾਂ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਪਿੰਡ ਕਾਨਵਾਂ ਦੀ ਪੰਚਾਇਤ ਨੂੰ ਪਾਰਟੀ ਵਿਚ ਸ਼ਾਮਿਲ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ। ਤਸਵੀਰ: ਸੋਹਨ ਲਾਲ 09-08-2026
ਤਾਰਾਗੜ੍ਹ, 8 ਅਗਸਤ (ਸੋਹਨ ਲਾਲ)- ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਭੋਆ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਕਾਨਵਾਂ ਦੀ ਸਮੁੱਚੀ ਗ੍ਰਾਮ ਪੰਚਾਇਤ ਨੇ ਭਾਜਪਾ ਨੂੰ ਅਲਵਿਦਾ ਕਹਿੰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪੰਚਾਇਤ ਮੈਂਬਰਾਂ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਕਾਨਵਾਂ ਦੇ ਸਰਪੰਚ ਸੰਦੀਪ ਕੁਮਾਰ ਸਮੇਤ ਪੰਚਾਇਤ ਮੈਂਬਰ ਕਾਂਤਾ ਰਾਣੀ, ਜੋਤੀ ਬਾਲਾ, ਰਾਜੇਸ਼ ਕੁਮਾਰ, ਪ੍ਰਭਾਤ ਚੰਦ, ਸੁਖਜਿੰਦਰ ਸਿੰਘ, ਪਰਮਜੀਤ ਕੌਰ, ਆਸ਼ਾ ਰਾਣੀ ਤੇ ਜੀਤੋ ਦੇਵੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਪਾਰਟੀ ਆਗੂਆਂ ਵਲੋਂ ਨਵੇਂ ਸ਼ਾਮਿਲ ਹੋਏ ਪੰਚਾਇਤ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ‘ਆਪ’ ਪਰਿਵਾਰ ਵਿਚ ਉਨ੍ਹਾਂ ਦਾ ਸਵਾਗਤ ਹੈ। ਇਸ ਮੌਕੇ ਪਵਨ ਕਟਾਰੂਚੱਕ ਚੇਅਰਮੈਨ ਬਲਾਕ ਸੰਮਤੀ ਘਰੋਟਾ, ਬਲਾਕ ਪ੍ਰਧਾਨ ਰਵੀ ਜਗਤਪੁਰ, ਰਿੰਕੂ ਕਾਨਵਾਂ, ਸਰਪੰਚ ਅਸ਼ਵਨੀ ਚਸ਼ਮਾ, ਸ਼ਸ਼ੀ ਬਲਾਕ ਪ੍ਰਧਾਨ ਅਤੇ ਬਲਾਕ ਸੰਮਤੀ ਮੈਂਬਰ ਸਰਵਣ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਆਪਸੀ ਸਹਿਯੋਗ ਨਾਲ ਪਿੰਡਾਂ ਦਾ ਵਿਕਾਸ ਕਰਦੇ ਹੋਏ ਮੁੱਖ ਮੰਤਰੀ ਦੀ ‘ਰੰਗਲਾ ਪੰਜਾਬ’ ਬਣਾਉਣ ਦੀ ਸੋਚ ਨੂੰ ਸਾਕਾਰ ਕੀਤਾ ਜਾਵੇ।
ਪਿਛਲੀ ਖ਼ਬਰ ‘ਕੈਚ ਦ ਰੇਨ’ ਵਰਗੀਆਂ ਯੋਜਨਾਵਾਂ ਸਿਰਫ਼ ਕਾਗਜ਼ਾਂ ਤੱਕ ਸੀਮਤ * ਪਠਾਨਕੋਟ ਦਾ ਭੂਜਲ ਪੱਧਰ ਡਿਗਣਾ ਚਿੰਤਾਜਨਕ-ਅਸ਼ੋਕ ਕੁਮਾ... ਅਗਲੀ ਖ਼ਬਰ 30 ਸਾਲ ਬਾਅਦ ਵੀ ਸਰਹੱਦੀ ਪਿੰਡ ਬਮਿਆਲ ਨੂੰ ਨਹੀਂ ਮਿਲੀ ਪਾਣੀ ਵਾਲੀ ਟੈਂਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।