10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

‘ ਨਸ਼ਾ ਮੁਕਤੀ ਮੋਰਚਾ’ ਦੀ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 9 ਅਗਸਤ (ਚੱਕਰਾਜਾ)-’ਨਸ਼ਾ ਮੁਕਤੀ ਮੋਰਚਾ’ ਦੀ ਜ਼ਿਲ੍ਹਾ ਪੱਧਰ ‘ਤੇ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ’ਚ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ, ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ, ਜ਼ਿਲ੍ਹਾ ਵਾਈਸ ਕੋਆਰਡੀਨੇਟਰ ਅਨਮੋਲਜੋਤ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐੱਸ.

ਅਜੀਤ ਡੈਸਕ 10-08-2026
ਗੁਰਦਾਸਪੁਰ, 9 ਅਗਸਤ (ਚੱਕਰਾਜਾ)-’ਨਸ਼ਾ ਮੁਕਤੀ ਮੋਰਚਾ’ ਦੀ ਜ਼ਿਲ੍ਹਾ ਪੱਧਰ ‘ਤੇ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ’ਚ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ, ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ, ਜ਼ਿਲ੍ਹਾ ਵਾਈਸ ਕੋਆਰਡੀਨੇਟਰ ਅਨਮੋਲਜੋਤ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐੱਸ. ਪੀ. ਦਵਿੰਦਰ ਸਿੰਘ ਚੌਧਰੀ, ਰਮਨਦੀਪ ਸਿੰਘ ਐਸ. ਪੀ. ਬਟਾਲਾ ਰਮਨਦੀਪ ਸਿੰਘ, ਹਰਪ੍ਰੀਤ ਸਿੰਘ ਡੀ. ਡੀ. ਪੀ. ਓ., ਐੱਸ. ਡੀ. ਐਮਜ਼ ਸਮੇਤ ਬੀ. ਡੀ. ਪੀ. ਓਜ਼ ਮੌਜੂਦ ਸਨ। ਮੀਟਿੰਗ ’ਚ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਸਰਕਾਰ ਵਲੋਂ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਲਈ ਰਣਨੀਤੀ ਤਿਆਰ ਕੀਤੀ ਗਈ ਅਤੇ ਜ਼ਿਲ੍ਹੇ ਦੇ ਸਾਰੇ ਹਲਕਿਆਂ ਵਿਚ ਹੋਣ ਵਾਲੀਆਂ ਯੁੱਧ ਨਸ਼ਿਆਂ ਵਿਰੁੱਧ ਮੀਟਿੰਗਾਂ ਸੰਬੰਧੀ ਵਿਚਾਰ ਕੀਤਾ। ਮੀਟਿੰਗ ਦੌਰਾਨ ਉਨ੍ਹਾਂ ‘ਯੁੱਧ ਨਸ਼ੇ ਵਿਰੁੱਧ’ ਮੁਹਿਮ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਡਾ. ਅਰਸ਼ਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ ਤੇ ਸੂਬੇ ਨੂੰ ਨਸ਼ੇ ਦੀ ਦਲਦਲ ’ਚੋਂ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਪਿੰਡਾਂ ਵਿਚੋਂ ਨਸ਼ਿਆਂ ਨੂੰ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਵਿਚ ਪਹਿਲੀ ਸਰਕਾਰ ਬਣੀ ਹੈ, ਜਿਸ ਵਲੋਂ ਨਿਰੰਤਰ ਲੋਕ ਹਿੱਤ ਦੇ ਕੰਮਾਂ ਨੂੰ ਪਹਿਲ ਦਿੱਤੀ ਹੈ ਅਤੇ ਜ਼ਮੀਨੀ ਪੱਧਰ ’ਤੇ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਇਸ ਮੌਕੇ ਅੰਮ੍ਰਿਤਪਾਲ ਸਿੰਘ ਸੋਹੀ ਹਲਕਾ ਸ਼ੋਸਲ ਮੀਡੀਆ ਵਾਈਸ ਕੋਆਰਡੀਨੇਟਰ, ਸਰਪੰਚ ਮੁਖਤਾਰ ਸਿੰਘ, ਸੁਖਜਿੰਦਰ ਸਿੰਘ ਬਲਾਕ ਪ੍ਰਧਾਨ ਸ੍ਰੀ ਹਰਗੋਬਿੰਦਪੁਰ ਸਾਹਿਬ, ਮਨਦੀਪ ਸਿੰਘ ਵਾਈਸ ਇੰਚਾਰਜ ਯੁੱਧ ਨਸ਼ਿਆਂ ਵਿਰੁੱਧ ਮੌਜੂਦ ਸਨ।
ਪਿਛਲੀ ਖ਼ਬਰ 15 ਅਗਸਤ ਤੋਂ ਪਹਿਲਾਂ ਗੰਨੇ ਦਾ ਬਕਾਇਆ ਕਿਸਾਨਾਂ ਦੇ ਖਾਤਿਆਂ ’ਚ ਨਾ ਆਇਆ ਤਾਂ ਪੰਜਾਬ ਸਰਕਾਰ ਖਿਲਾਫ ਸੰਘਰਸ਼ ਕੀਤਾ ਜਾਵੇਗਾ ਅਗਲੀ ਖ਼ਬਰ ਅਜੀਤ, ਜਲੰਧਰ ਸਰਕਾਰੀ ਮੈਡੀਕਲ ਕਾਲਜਾਂ ਦੀ ਫੀਸ ਵਧਾ ਕੇ ਪੰਜਾਬ ਸਰਕਾਰ ਨੇ ਗਰੀਬ ਤੇ ਮੱਧ ਵਰਗੀ ਪਰਿਵਾਰਾਂ ਦੇ ਬੱਚਿਆਂ ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।