10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਰਾਜਬੀਰ ਕੌਰ ਕਲਸੀ ਵਲੋਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ‘ਤੀਆਂ ਦਾ ਤਿਉਹਾਰ’

ਬਟਾਲਾ, 9 ਅਗਸਤ (ਸਤਿੰਦਰ ਸਿੰਘ)-ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਉੱਦਮ ਸਦਕਾ ਸਾਉਣ ਦੇ ਮਹੀਨੇ ਵਿਚ ਲਗਾਤਾਰ ਅੱਜ ਚੌਥੇ ਸਾਲ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ‘ਤੀਆਂ’ ਲੱਗੀਆਂ ਹਨ, ਜਿਸ ’ਚ ਵੱਡੀ ਗਿਣਤੀ ਮਹਿਲਾਵਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸ੍ਰੀਮਤੀ ਬਲਬੀਰ ਕੌਰ ਕਲਸੀ, ਸ੍ਰੀਮਤੀ ਰਾਜਬੀਰ ਕੌਰ ਕਲਸੀ ਸਮੇਤ ਵੱਡੀ ਗਿਣਤੀ ਵਿਚ ਮਹਿਲਾਵਾਂ ਮੌਜੂਦ ਸਨ।

ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਬਟਾਲਾ ਵਿਖੇ ਮਨਾਏ ਗਏ ‘ਤੀਆਂ ਦੇ ਤਿਉਹਾਰ’ ਦਾ ਦ੍ਰਿਸ਼। ਤਸਵੀਰ : ਜਤਿੰਦਰ ਕੱਦ 10-08-2026
ਬਟਾਲਾ, 9 ਅਗਸਤ (ਸਤਿੰਦਰ ਸਿੰਘ)-ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਉੱਦਮ ਸਦਕਾ ਸਾਉਣ ਦੇ ਮਹੀਨੇ ਵਿਚ ਲਗਾਤਾਰ ਅੱਜ ਚੌਥੇ ਸਾਲ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ‘ਤੀਆਂ’ ਲੱਗੀਆਂ ਹਨ, ਜਿਸ ’ਚ ਵੱਡੀ ਗਿਣਤੀ ਮਹਿਲਾਵਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸ੍ਰੀਮਤੀ ਬਲਬੀਰ ਕੌਰ ਕਲਸੀ, ਸ੍ਰੀਮਤੀ ਰਾਜਬੀਰ ਕੌਰ ਕਲਸੀ ਸਮੇਤ ਵੱਡੀ ਗਿਣਤੀ ਵਿਚ ਮਹਿਲਾਵਾਂ ਮੌਜੂਦ ਸਨ। ਇਸ ਮੌਕੇ ਉੱਘੀਆਂ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕੀਤਾ ਤੇ ਗਿੱਧਿਆਂ ਦੀ ਰਾਣੀ ਕਵਲੀਨ ਕੌਰ, ਗੁਰਨੂਰ ਕੌਰ ਤੇ ਬਰੁਨ ਕੌਰ ਮਾਨ ਐਂਕਰ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਸਮਾਂ ਬੰਨ੍ਹ ਕੇ ਰੱਖ ਦਿੱਤਾ। ‘ਤੀਆਂ’ ਦੀ ਮੁਬਾਰਕਬਾਦ ਤੇ ਸਾਰਿਆਂ ਦਾ ਪਹੁੰਚਣ ’ਤੇ ਧੰਨਵਾਦ ਕਰਦਿਆਂ ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਕਿਹਾ ਕਿ ਪਿਛਲੇ ਸਾਰ ਸਾਲਾਂ ਤੋਂ ’ਤੀਆਂ ਦਾ ਤਿਉਹਾਰ’ ਮਨਾਇਆ ਜਾ ਰਿਹਾ ਹੈ ਤੇ ਅਜਿਹੇ ਸਮਾਗਮ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਲਈ ਬਹੁਤ ਸਹਾਈ ਹੁੰਦੇ ਹਨ। ਇਸ ਤਿਉਹਾਰ ’ਤੇ ਨਵ-ਵਿਆਹੀਆਂ ਔਰਤਾਂ ਆਪਣੇ ਪੇਕੇ ਪਰਿਵਾਰ ਵਿਚ ਆ ਕਿ ਆਪਣੀਆਂ ਪੁਰਾਣੀਆਂ ਸਹੇਲੀਆਂ ਨੂੰ ਮਿਲਦੀਆਂ ਹਨ। ਔਰਤਾਂ ਤੇ ਕੁੜੀਆਂ ਇਕੱਠੀਆਂ ਹੋ ਕੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੀਆਂ ਹਨ । ਇਸ ਮੌਕੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਵਿਚ ਸੱਜ਼ੀਆਂ ਮਹਿਲਾਵਾਂ ਨੇ ਗਿੱਧੇ ਤੇ ਲੋਕ ਗੀਤਾਂ ਜ਼ਰੀਏ ਆਪਣੇ ਮਨੋ-ਭਾਵਾਂ ਅਤੇ ਖੁਸ਼ੀ ਦਾ ਖੁੱਲ ਕੇ ਇਜ਼ਹਾਰ ਕੀਤਾ। ਇਸ ਮੌਕੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ’ਚ ਔਰਤਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਔਰਤਾਂ ਸਮੇਤ ਛੋਟੇ ਬੱਚਿਆਂ ਦੀ ਗਿੱਧੇ ਦੀ ਪੇਸ਼ਕਾਰੀ ਬਾ-ਕਮਾਲ ਸੀ। ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ। ਸਮਾਗਮ ਦੇ ਆਖਰ ਵਿਚ ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਸਮਾਗਮ ਵਿਚ ਹਿੱਸਾ ਲੈਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਲ ਪੂੜੇ, ਖੀਰ ਤੇ ਪਕੌੜੇ ਦਾ ਸਾਰਿਆਂ ਨੇ ਖੂਬ ਅਨੰਦ ਮਾਣਿਆ।
ਪਿਛਲੀ ਖ਼ਬਰ ਸੀਨੀਅਰ ਆਗੂ ਵਿਜੇ ਸੋਨੀ ਦੀ ਅਗਵਾਈ ਹੇਠ ਪਿੰਡ ਮਛਰਾਲਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ ਕਿਹਾ, 2027 ਵਿਚ ਬਣੇਗੀ ਭਾਜਪ... ਅਗਲੀ ਖ਼ਬਰ ਸਾਉਣੀ ਮੱਕੀ ਤੇ ਝੋਨੇ ਦੀ ਸਿੱਧੀ ਬਿਜਾਈ ਤੇ ਵਿੱਤੀ ਸਹਾਇਤਾ ਲੈਣ ਲਈ ਫਸਲਾਂ ਦੀ ਵੈਰੀਫਿਕੇਸ਼ਨ ਲਾਜ਼ਮੀ-ਡਾ: ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।