ਸੀਨੀਅਰ ਆਗੂ ਵਿਜੇ ਸੋਨੀ ਦੀ ਅਗਵਾਈ ਹੇਠ ਪਿੰਡ ਮਛਰਾਲਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ ਕਿਹਾ, 2027 ਵਿਚ ਬਣੇਗੀ ਭਾਜਪਾ ਦੀ ਸਰਕਾਰ
ਬਟਾਲਾ, 9 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸੀਨੀਅਰ ਭਾਜਪਾ ਆਗੂ ਤੇ ਉੱਘੇ ਸਮਾਜ ਸੇਵੀ ਤੇ ਕਾਰੋਬਾਰੀ ਸ੍ਰੀ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਮਛਰਾਲਾ ਦੇ ਕਈ ਪਰਿਵਾਰਾਂ ਨੇ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਭਾਜਪਾ ’ਚ ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ਨੂੰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਕਰਦਿਆਂ ਸ੍ਰੀ ਵਿਜੇ ਸੋਨੀ ਨੇ ਪਾਰਟੀ ਅੰਦਰ ਪੂਰਾ ਮਾਣ-ਸਤਿਕਾਰ ਦੇਣ ਦਾ ਵਾਅਦਾ ਕੀਤਾ।
ਭਾਜਪਾ ’ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨਾਲ ਸੀਨੀਅਰ ਆਗੂ ਵਿਜੇ ਸੋਨੀ ਮੋਹਲੋਵਾਲੀ ਤੇ ਹੋਰ। ਅਜੀਤ ਤਸਵੀਰ
10-08-2026