ਪਿੰਡ ਔਲਖ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰਵਿੰਦਰ ਸਿੰਘ ਹੈਰੀ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਹਰਚੋਵਾਲ, 9 ਅਗਸਤ (ਰਣਜੋਧ ਸਿੰਘ ਭਾਮ/ਢਿੱਲੋਂ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਔਲਖ ਤੋਂ ਤੀਰਥ ਯਾਤਰੀਆਂ ਦੀ ਬੱਸ ਨੂੰ ਆਮ ਆਦਮੀ ਪਾਰਟੀ ਦੇ ਯੂਥ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਸਪੁੱਤਰ ਹਰਵਿੰਦਰ ਸਿੰਘ ਹੈਰੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਹਰਵਿੰਦਰ ਸਿੰਘ ਹੈਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਜਾ ਰਿਹਾ ਇਹ ਉਪਰਾਲਾ ਸ਼ਾਲਾਘਾਯੋਗ ਹੈ।
ਪਿੰਡ ਔਲਖ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਰਵਾਨਾ ਕਰਦੇ ਹਰਵਿੰਦਰ ਸਿੰਘ ਹੈਰੀ ਤੇ ਹੋਰ। ਤਸਵੀਰ : ਰਣਜੋਧ ਸਿੰਘ ਭਾਮ
10-08-2026