ਦੇਸ਼ ’ਚ ਭਾਜਪਾ ਕਾਰਪੋਰੇਟਾਂ ਤੇ ਸਾਮਰਾਜੀਆਂ ਦੇ ਪ੍ਰਭਾਵ ਹੇਠ ਸਰਕਾਰ ਚਲਾ ਰਹੀ- ਏਕਟੂ ਆਗੂ
ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਭਾਰਤ ਪੱਧਰ ’ਤੇ ਟਰੇਡ ਯੂਨੀਅਨਾਂ ਵਲੋਂ ਮਜ਼ਦੂਰ ਮੰਗਾਂ ਦੇ ਹੱਕ ’ਚ ਦਿੱਤੇ ਸੰਘਰਸ਼ ਦੇ ਸੱਦੇ ਨੂੰ ਮੁੱਖ ਰੱਖਦਿਆਂ ਆਲ ਇੰਡੀਆ ਸੈਂਟਰਲ ਕੌਂਸਲ ਆਫ ਟਰੇਡ ਯੂਨੀਅਨਜ (ਏਕਟੂ) ਵਲੋਂ ਫੈਜਪੁਰਾ ਰੋਡ ਲਿਬਰੇਸ਼ਨ ਦਫਤਰ ਵਿਖੇ ਰੈਲੀ ਕੀਤੀ ਗਈ। ਇਸ ਸਮੇਂ ਏਕਟੂ ਦੇ ਸੂਬਾ ਸਕੱਤਰ ਗੁਲਜਾਰ ਸਿੰਘ ਭੁੰਬਲੀ, ਪ੍ਰੇਮ ਮਸੀਹ ਸੋਨਾ, ਫੂਲ ਚੰਦ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਦੇਸ਼ ’ਚ ਮੋਦੀ ਸਰਕਾਰ ਕਾਰਪੋਰੇਟਾਂ ਤੇ ਸਾਮਰਾਜੀਆਂ ਦੇ ਪ੍ਰਭਾਵ ਹੇਠ ਸਰਕਾਰ ਚਲਾ ਰਹੀ ਹੈ।
ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਭਾਰਤ ਪੱਧਰ ’ਤੇ ਟਰੇਡ ਯੂਨੀਅਨਾਂ ਵਲੋਂ ਮਜ਼ਦੂਰ ਮੰਗਾਂ ਦੇ ਹੱਕ ’ਚ ਦਿੱਤੇ ਸੰਘਰਸ਼ ਦੇ ਸੱਦੇ ਨੂੰ ਮੁੱਖ ਰੱਖਦਿਆਂ ਆਲ ਇੰਡੀਆ ਸੈਂਟਰਲ ਕੌਂਸਲ ਆਫ ਟਰੇਡ ਯੂਨੀਅਨਜ (ਏਕਟੂ) ਵਲੋਂ ਫੈਜਪੁਰਾ ਰੋਡ ਲਿਬਰੇਸ਼ਨ ਦਫਤਰ ਵਿਖੇ ਰੈਲੀ ਕੀਤੀ ਗਈ। ਇਸ ਸਮੇਂ ਏਕਟੂ ਦੇ ਸੂਬਾ ਸਕੱਤਰ ਗੁਲਜਾਰ ਸਿੰਘ ਭੁੰਬਲੀ, ਪ੍ਰੇਮ ਮਸੀਹ ਸੋਨਾ, ਫੂਲ ਚੰਦ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਦੇਸ਼ ’ਚ ਮੋਦੀ ਸਰਕਾਰ ਕਾਰਪੋਰੇਟਾਂ ਤੇ ਸਾਮਰਾਜੀਆਂ ਦੇ ਪ੍ਰਭਾਵ ਹੇਠ ਸਰਕਾਰ ਚਲਾ ਰਹੀ ਹੈ। ਦੇਸ਼ ਦੇ ਵੱਡੇ ਸਨਅਤਕਾਰਾਂ ਤੇ ਧੜਵੈਲਾਂ ਨੂੰ ਮਦਦ ਪਹੁੰਚਾਉਣ ਲਈ ਸੈਂਕੜੇ ਸਾਲ ਪਹਿਲਾਂ ਤੋਂ ਕੁਰਬਾਨੀਆਂ ਦੇ ਕੇ ਪ੍ਰਾਪਤ ਕੀਤੇ ਮਜ਼ਦੂਰਾਂ ਦੇ ਹਿੱਤਾਂ ਦੇ ਕਾਨੂੰਨ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਚਾਰ ਕੋਡਾਂ ’ਚ ਬਦਲ ਦਿੱਤਾ ਹੈ, ਜਿਸ ਕਾਰਨ ਮਜ਼ਦੂਰ ਜਥੇਬੰਦੀਆਂ ਦੀ ਰਜਿਸਟ੍ਰੇਸ਼ਨ ਕਰਾਉਣ, ਬੋਨਸ, ਗਰੈਚੂਟੀ ਕਾਨੂੰਨ, ਵਰਕਰਾਂ ਦੀ ਸਮਾਜਿਕ ਸੁਰੱਖਿਆ ਤੇ ਹੋਰ ਸਹੂਲਤਾਂ ਨੂੰ ਔਖਾ ਬਣਾ ਦਿਤਾ ਗਿਆ ਹੈ। ਮਨਮੋਹਨ ਸਿੰਘ ਸਰਕਾਰ ਸਮੇਂ ਕਮਿਊਨਿਸਟਾਂ ਦੇ ਯਤਨਾਂ ਨਾਲ ਲਿਆਂਦੇ ਗਏ ਮਨਰੇਗਾ ਕਾਨੂੰਨ ਨੂੰ ਵੀ ਮੋਦੀ ਸਰਕਾਰ ਨੇ ਖੂਹ ਖਾਤੇ ਪਾ ਦਿੱਤਾ ਹੈ, ਪਹਿਲਾਂ ਹੀ ਕਰਜ਼ਿਆਂ ਵਿਚ ਡੁੱਬੀਆਂ ਰਾਜ ਸਰਕਾਰਾਂ ਆਪਣੇ ਵਲੋਂ 40 ਫ਼ੀਸਦੀ ਹਿੱਸਾ ਪਾ ਕੇ ਇਸ ਕਾਨੂੰਨ ਨੂੰ ਲਾਗੂ ਨਹੀਂ ਕਰ ਸਕਣਗੀਆਂ, ਨਤੀਜੇ ਵਜੋਂ ਲੱਖਾਂ ਬੇਰੁਜ਼ਗਾਰ ਮਜ਼ਦੂਰ ਪਰਿਵਾਰ ਭੁੱਖ ਦਾ ਸ਼ਿਕਾਰ ਬਣਨਗੇ। ਬਖਤਪੁਰਾ ਨੇ ਕਿਹਾ ਕਿ ਸਰਕਾਰ ਮਜ਼ਦੂਰ ਵਿਰੋਧੀ ਸੋਧਾਂ ਵਾਪਸ ਲਵੇ ਅਤੇ ਮਨਰੇਗਾ ਕਾਨੂੰਨ ਦਾ ਪਹਿਲਾ ਰੂਪ ਬਹਾਲ ਕੀਤਾ ਜਾਵੇ। ਇਸ ਸਮੇਂ ਜੋਗਿੰਦਰ ਪਾਲ ਲੇਹਲ, ਰਾਜੂ ਬਟਾਲਾ, ਦਲਬੀਰ ਸਿੰਘ, ਬਲਕਾਰ ਸਿੰਘ, ਸੋਬੀ ਲੇਹਲ, ਗੁਰਦੇਵ ਸਿੰਘ ਅਤੇ ਬਸੀਰ ਗਿੱਲ ਨੇ ਵੀ ਵਿਚਾਰ ਰੱਖੇ।