ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ’ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਵਡਾਲਾ ਗ੍ਰੰਥੀਆਂ, 11 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪਾਰੋਵਾਲ ਐਜੂਕੇਸ਼ਨਲ ਐਂਡ ਵੈਲਫੇਅਰ ਸੁਸਾਇਟੀ ਅਧੀਨ ਚੱਲ ਰਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਚੇਅਰਪਰਸਨ ਰਵਿੰਦਰ ਕੌਰ, ਡਾਇਰੈਕਟਰ ਚਰਨਜੀਤ ਸਿੰਘ ਪਾਰੋਵਾਲ, ਮੈਨੇਜਿੰਗ ਡਾਇਰੈਕਟਰ ਦਰਸ਼ਪ੍ਰੀਤ ਸਿੰਘ ਪਾਰੋਵਾਲ, ਪ੍ਰਿੰਸੀਪਲ ਰਣਜੀਤ ਸਿੰਘ ਤੇ ਉਪ ਪ੍ਰਿੰਸੀਪਲ ਮਲਕੀਤ ਕੌਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।
ਵਡਾਲਾ ਗ੍ਰੰਥੀਆਂ, 11 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪਾਰੋਵਾਲ ਐਜੂਕੇਸ਼ਨਲ ਐਂਡ ਵੈਲਫੇਅਰ ਸੁਸਾਇਟੀ ਅਧੀਨ ਚੱਲ ਰਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਚੇਅਰਪਰਸਨ ਰਵਿੰਦਰ ਕੌਰ, ਡਾਇਰੈਕਟਰ ਚਰਨਜੀਤ ਸਿੰਘ ਪਾਰੋਵਾਲ, ਮੈਨੇਜਿੰਗ ਡਾਇਰੈਕਟਰ ਦਰਸ਼ਪ੍ਰੀਤ ਸਿੰਘ ਪਾਰੋਵਾਲ, ਪ੍ਰਿੰਸੀਪਲ ਰਣਜੀਤ ਸਿੰਘ ਤੇ ਉਪ ਪ੍ਰਿੰਸੀਪਲ ਮਲਕੀਤ ਕੌਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਿੰਸੀਪਲ ਰਣਜੀਤ ਸਿੰਘ ਤੇ ਡਾਇਰੈਕਟਰ ਚਰਨਜੀਤ ਸਿੰਘ ਪਾਰੋਵਾਲ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਸਮਾਗਮਾਂ ਅਤੇ ਸੇਵਾ ਕਾਰਜਾਂ ਵਿਚ ਵੀ ਸਰਗਰਮ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਗੁਰੂ ਸਾਹਿਬ ਦੇ ਜੀਵਨ ’ਚੋਂ ਨਿਮਰਤਾ, ਦਇਆ ਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਅਪਣਾਉਣ ਦਾ ਸੰਦੇਸ਼ ਦਿੱਤਾ।