12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਾਰਡ ਨੰਬਰ-13 ’ਚ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ

ਪਠਾਨਕੋਟ, 11 ਅਗਸਤ (ਸੁਮਿਤ)-ਵਾਰਡ ਨੰਬਰ-13 ’ਚ ਆਮ ਆਦਮੀ ਪਾਰਟੀ ਦੇ ਆਗੂ ਆਕਾਸ਼ ਸ਼ਰਮਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ ਹਲਕਾ ਇੰਚਾਰਜ ਰੋਹਿਤ ਸਿਆਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।

ਅਜੀਤ ਡੈਸਕ 12-08-2026
ਪਠਾਨਕੋਟ, 11 ਅਗਸਤ (ਸੁਮਿਤ)-ਵਾਰਡ ਨੰਬਰ-13 ’ਚ ਆਮ ਆਦਮੀ ਪਾਰਟੀ ਦੇ ਆਗੂ ਆਕਾਸ਼ ਸ਼ਰਮਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ ਹਲਕਾ ਇੰਚਾਰਜ ਰੋਹਿਤ ਸਿਆਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਪ੍ਰੋਗਰਾਮ ਦੌਰਾਨ ਭਾਰਤੀ ਮਹਿਰਾ ਸਮੇਤ ਕਈ ਮਹਿਲਾਵਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਆਗੂਆਂ ਵਲੋਂ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ । ਇਸ ਮੌਕੇ ਰੋਹਿਤ ਸਿਆਲ ਤੇ ਆਕਾਸ਼ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਲੋਕਾਂ ਦਾ ਪਾਰਟੀ ਪ੍ਰਤੀ ਭਰੋਸਾ ਲਗਾਤਾਰ ਵੱਧ ਰਿਹਾ ਹੈ । ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਵਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ । ਪ੍ਰੋਗਰਾਮ ਦੌਰਾਨ ਮਹਿਲਾਵਾਂ ਨੇ ਪਾਰਟੀ ਨਾਲ ਜੁੜਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੀਆਂ ਗਤੀਵਿਧੀਆਂ ’ਚ ਸਰਗਰਮੀ ਨਾਲ ਭਾਗ ਲੈਣ ਦਾ ਭਰੋਸਾ ਦਿੱਤਾ ।
ਪਿਛਲੀ ਖ਼ਬਰ ਤੀਜ ਸਾਡੀਆਂ ਲੋਕ-ਸੱਭਿਆਚਾਰ, ਪਰੰਪਰਾਵਾਂ ਅਤੇ ਆਪਸੀ ਭਾਈਚਾਰੇ ਨਾਲ ਜੁੜਿਆ ਹੋਇਆ ਤਿਉਹਾਰ-ਸਾਬਕਾ ਚੇਅਰਮੈਨ ਰਾਕੇਸ਼ ਕੁਮਾਰ... ਅਗਲੀ ਖ਼ਬਰ ਤਾਰਾਗੜ੍ਹ ਦੇ ਆਸ-ਪਾਸ ਇਲਾਕੇ ’ਚ ਰਸੋਈ ਗੈਸ ਸਿਲੰਡਰਾਂ ਦੀ ਬਲੈਕ ਜ਼ੋਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।