12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਐਵਲੋਨ ਸਕੂਲ ਵਿਖੇ ਦੂਜੀ ਰਿਹਰਸਲ ਕਰਵਾਈ

ਪਠਾਨਕੋਟ, 11 ਅਗਸਤ (ਵਿਨੋਦ)-ਜ਼ਿਲ੍ਹਾ ਪਠਾਨਕੋਟ ਵਿਚ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਐਵਲੋਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੂਸਰੀ ਰਿਹਰਸਲ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਮ ਲੁਭਾਇਆ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਅਜੀਤ ਡੈਸਕ 12-08-2026
ਪਠਾਨਕੋਟ, 11 ਅਗਸਤ (ਵਿਨੋਦ)-ਜ਼ਿਲ੍ਹਾ ਪਠਾਨਕੋਟ ਵਿਚ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਐਵਲੋਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੂਸਰੀ ਰਿਹਰਸਲ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਮ ਲੁਭਾਇਆ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਖੇਡ ਇੰਚਾਰਜ ਸਿੱਖਿਆ ਵਿਭਾਗ ਅਰੁਣ ਸ਼ਰਮਾ, ਸ਼ਿਖਾ, ਕੁਲਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਆਜ਼ਾਦੀ ਦਿਹਾੜਾ ਸਮਾਗਮ 15 ਅਗਸਤ ਨੂੰ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਮਨਾਇਆ ਜਾਵੇਗਾ। ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਅਧਿਕਾਰੀਆਂ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਰਿਹਰਸਲਾਂ ਦਾ ਸਿਲਸਿਲਾ ਜਾਰੀ ਰਹੇਗਾ । ਇਸ ਤਹਿਤ 13 ਅਗਸਤ ਨੂੰ ਫੁੱਲ ਡਰੈਸ ਰਿਹਰਸਲ ਕਰਵਾਈ ਜਾਵੇਗੀ ।
ਪਿਛਲੀ ਖ਼ਬਰ ਭਾਰਤੀ ਮਜ਼ਦੂਰ ਸੰਘ ਦੀ ਦੋ ਰੋਜ਼ਾ ਰਾਜ ਪੱਧਰੀ ਮੀਟਿੰਗ ਅਗਲੀ ਖ਼ਬਰ ਪਾਵਰ ਕਾਮ ਤੇ ਟਰਾਂਸਕੋ ਮੁਲਾਜ਼ਮਾਂ ਦੀ ਭੁੱਖ ਹੜਤਾਲ 18ਵੇਂ ਦਿਨ ’ਚ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।