ਪਠਾਨਕੋਟ ’ਚ 50 ਹਜ਼ਾਰ ਕਰੋੜ ਦਾ ਨਿਵੇਸ਼ ਲਿਆ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਮੇਰਾ ਟੀਚਾ-ਅਮਿਤ ਵਿਜ
ਪਠਾਨਕੋਟ, 11 ਅਗਸਤ (ਸੰਧੂ)-ਪਠਾਨਕੋਟ ਤੋਂ ਸਾਬਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਅਮਿਤ ਵਿੱਜ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਪਠਾਨਕੋਟ ਦੇ ਨੌਜਵਾਨਾਂ ਲਈ ਬਿਹਤਰ ਸਿੱਖਿਆ, ਹੁਨਰ ਵਿਕਾਸ, ਰੁਜ਼ਗਾਰ ਅਤੇ ਨਵੇਂ ਮੌਕੇ ਪੈਦਾ ਕਰਨਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੋਵੇਗੀ । ਉਨ੍ਹਾਂ ਕਿਹਾ ਕਿ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਨਵੀਂ ਤਕਨੀਕ ਦੇ ਦੌਰ ਵਿਚ ਸਿੱਖਿਆ ਨੂੰ ਵਿਹਾਰਕ ਹੁਨਰ, ਉਦਯੋਗ ਅਤੇ ਉਦਮਤਾ ਨਾਲ ਜੋੜਨਾ ਸਮੇਂ ਦੀ ਲੋੜ ਹੈ।
ਪਠਾਨਕੋਟ, 11 ਅਗਸਤ (ਸੰਧੂ)-ਪਠਾਨਕੋਟ ਤੋਂ ਸਾਬਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਅਮਿਤ ਵਿੱਜ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਪਠਾਨਕੋਟ ਦੇ ਨੌਜਵਾਨਾਂ ਲਈ ਬਿਹਤਰ ਸਿੱਖਿਆ, ਹੁਨਰ ਵਿਕਾਸ, ਰੁਜ਼ਗਾਰ ਅਤੇ ਨਵੇਂ ਮੌਕੇ ਪੈਦਾ ਕਰਨਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੋਵੇਗੀ । ਉਨ੍ਹਾਂ ਕਿਹਾ ਕਿ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਨਵੀਂ ਤਕਨੀਕ ਦੇ ਦੌਰ ਵਿਚ ਸਿੱਖਿਆ ਨੂੰ ਵਿਹਾਰਕ ਹੁਨਰ, ਉਦਯੋਗ ਅਤੇ ਉਦਮਤਾ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਕ ਪ੍ਰੈਸ ਕਾਨਫਰੰਸ ਦੌਰਾਨ ਅਮਿਤ ਵਿਜ ਨੇ ਕਿਹਾ ਕਿ ਉਨ੍ਹਾਂ ਦੇ 2017 ਤੋਂ 2022 ਤੱਕ ਦੇ ਵਿਧਾਇਕ ਕਾਰਜਕਾਲ ਦੌਰਾਨ ਪਠਾਨਕੋਟ ਵਿਚ ਕਰੀਬ 1,000 ਕਰੋੜ ਰੁਪਏ ਦਾ ਨਿਵੇਸ਼ ਲਿਆਂਦਾ ਗਿਆ, ਜਿਸ ਨਾਲ ਹਜ਼ਾਰਾਂ ਸਿੱਧੇ ਅਤੇ ਅਸਿੱਧੇ ਰੁਜ਼ਗਾਰ ਦੇ ਮੌਕੇ ਪੈਦਾ ਹੋਏ । ਉਨ੍ਹਾਂ ਕਿਹਾ ਕਿ ਹੁਣ ਪਠਾਨਕੋਟ ਲਈ 50 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਦਾ ਮਿਸ਼ਨ ਉਨ੍ਹਾਂ ਦਾ ਟੀਚਾ ਹੋਵੇਗਾ । ਉਨ੍ਹਾਂ ਕਿਹਾ ਕਿ ਮੈਨੂਫੈਕਚਰਿੰਗ, ਸੈਰ-ਸਪਾਟਾ ਤੇ ਹੋਸਪਿਟੈਲਿਟੀ, ਲੌਜਿਸਟਿਕਸ, ਵੇਅਰਹਾਊਸਿੰਗ, ਸਿਹਤ ਸੇਵਾਵਾਂ, ਆਈ.ਟੀ., ਡਿਜੀਟਲ ਸੇਵਾਵਾਂ, ਸਿੱਖਿਆ ਅਤੇ ਹੁਨਰ ਵਿਕਾਸ ਦੇ ਖੇਤਰਾਂ ਵਿਚ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾਵੇਗਾ । ਪਠਾਨਕੋਟ ਦੀ ਜੰਮੂ-ਕਸ਼ਮੀਰ, ਹਿਮਾਚਲ ਅਤੇ ਹੋਰ ਖੇਤਰਾਂ ਨਾਲ ਬਿਹਤਰ ਕਨੈਕਟੀਵਿਟੀ ਨੂੰ ਇਸ ਦੀ ਵੱਡੀ ਤਾਕਤ ਦੱਸਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਡਿਜ਼ੀਟਲ ਅਤੇ ਸਰਵਿਸ ਇਕਾਨਮੀ ਦਾ ਹੱਬ ਬਣਾਉਣ ਦੀਆਂ ਵੱਡੀਆਂ ਸੰਭਾਵਨਾਵਾਂ ਹਨ । ਅਮਿਤ ਵਿੱਜ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿਚ ਕਰੀਅਰ ਕਾਊਂਸਲਿੰਗ, ਵਿਹਾਰਕ ਸਿੱਖਿਆ, ਇੰਡਸਟਰੀ ਐਕਸਪੋਜ਼ਰ, ਇੰਟਰਨਸ਼ਿਪ, ਅਪਰੈਂਟਿਸਸ਼ਿਪ ਅਤੇ ਏ.ਆਈ. ਆਧਾਰਿਤ ਸਿੱਖਿਆ ’ਤੇ ਜ਼ੋਰ ਦਿੱਤਾ ਜਾਵੇਗਾ ।