14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਵਿਧਵਾ ਔਰਤ ਨੇ ਮਕਾਨ ਮਾਲਕ ’ਤੇ ਘਰੋਂ ਬਾਹਰ ਕੱਢਣ ਦੇ ਲਗਾਏ ਦੋਸ਼ ਪੁਲਿਸ ਤੋਂ ਕੀਤੀ ਇਨਸਾਫ ਦੀ ਮੰਗ ਭਾਜਪਾ ਦੀ ਸਰਕਾਰ ਆਉਣ ’ਤੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਹੋਣਗੇ ਵੱਡੇ ਉਪਰਾਲੇ- ਵਿਜੇ ਸੋਨੀ

ਕੋਟਲੀ ਸੂਰਤ ਮੱਲ੍ਹੀ, 12 ਅਗਸਤ (ਕੁਲਦੀਪ ਸਿੰਘ ਨਾਗਰਾ)-ਨਸ਼ਿਆਂ ਨੇ ਦੇਸ਼-ਕੌਮ ਦੇ ਭਵਿੱਖ ਨੌਜਵਾਨ ਵਰਗ ਨੂੰ ਖੋਖਲਾ ਕਰਕੇ ਰੱਖ ਦਿੱਤਾ ਹੈ ਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਪਿੰਡਾਂ ’ਚ ਖੇਡਾਂ ਦਾ ਮਾਹੌਲ ਬਣਾਉਣਾ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਦਾ ਧਿਆਨ ਖੇਡਾਂ ਵੱਲ ਲਗਾਇਆ ਜਾ ਸਕੇ ਤੇ ਨਸ਼ਿਆਂ ਤੋਂ ਬਚਾਅ ਹੋ ਸਕੇ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਦੀ ਟਿਕਟ ਦੇ ਦਾਅਵੇਦਾਰ ਤੇ ਭਾਜਪਾ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਨੇ ਕੀਤਾ।

ਵਿਜੇ ਸੋਨੀ 13-08-2026
ਕੋਟਲੀ ਸੂਰਤ ਮੱਲ੍ਹੀ, 12 ਅਗਸਤ (ਕੁਲਦੀਪ ਸਿੰਘ ਨਾਗਰਾ)-ਨਸ਼ਿਆਂ ਨੇ ਦੇਸ਼-ਕੌਮ ਦੇ ਭਵਿੱਖ ਨੌਜਵਾਨ ਵਰਗ ਨੂੰ ਖੋਖਲਾ ਕਰਕੇ ਰੱਖ ਦਿੱਤਾ ਹੈ ਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਪਿੰਡਾਂ ’ਚ ਖੇਡਾਂ ਦਾ ਮਾਹੌਲ ਬਣਾਉਣਾ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਦਾ ਧਿਆਨ ਖੇਡਾਂ ਵੱਲ ਲਗਾਇਆ ਜਾ ਸਕੇ ਤੇ ਨਸ਼ਿਆਂ ਤੋਂ ਬਚਾਅ ਹੋ ਸਕੇ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਦੀ ਟਿਕਟ ਦੇ ਦਾਅਵੇਦਾਰ ਤੇ ਭਾਜਪਾ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਨੇ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਨੂੰ ਨਸ਼ਿਆਂ ਨੂੰ ਖਤਮ ਕਰਨ ਦੀਆਂ ਬਹੁਤ ਗੱਲਾਂ ਕੀਤੀਆਂ ਜਾ ਰਹੀਆਂ ਹਨ, ਪਰ ਅਸਲੀਅਤ ਕੁਝ ਹੋਰ ਹੈ ਤੇ ਨਸ਼ੇ ਲੋਕਾਂ ਦੇ ਘਰ ਬਰਬਾਦ ਕਰ ਰਹੇ ਹਨ ਤੇ ਨਸ਼ਿਆਂ ਦੀ ਰੋਕਥਾਮ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਭਾਜਪਾ ਦੀ ਸਰਕਾਰ ਆਉਣ ’ਤੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾਣਗੇ ਤੇ ਨਸ਼ਿਆਂ ਦੀ ਸਖ਼ਤੀ ਨਾਲ ਰੋਕਥਾਮ ਕੀਤੀ ਜਾਵੇਗੀ। ਇਸ ਮੌਕੇ ਬਿਕਰਮਜੀਤ ਬਿੱਕਾ ਕੋਟਲੀ, ਕੰਵਲਜੀਤ ਸਿੰਘ ਗੱਗੂ, ਗੁਰਮੀਤ ਸਿਘ ਭੁੱਲਰ, ਗੁਰਮੀਤ ਸਿੰਘ, ਮਾਸਟਰ ਨੰਦ ਕਿਸ਼ੋਰ, ਮਲਕੀਤ ਸਿੰਘ ਮੰਮਣ, ਵਾਰਿਸ ਖੁਸ਼ੀਪੁਰ, ਪਵਨ ਕੁਮਾਰ ਦੇਹੜ, ਜੋਰਾਵਰ ਸਿੰਘ, ਰਵਿੰਦਰ ਮਸੀਹ, ਸੋਨੂੰ ਮਸੀਹ ਰਾਏਚੱਕ, ਬਲਵਿੰਦਰ ਕੁਮਾਰ, ਰਾਕੇਸ ਮਸੀਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਿੰਦੂ ਕੰਨਿਆ ਮਹਾਂਵਿਦਿਆਲਾ ਧਾਰੀਵਾਲ ਵਿਖੇ ਯੁਵਕ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਖਾਲਸਾ ਸਕੂਲ, ਨਾਰੋਵਾਲ ’ਚ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।