ਲਾਰੈਂਸ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੰਜਾਬ ਵਿਧਾਨ ਸਭਾ ਦਾ ਦੌਰਾ
ਬਟਾਲਾ, 12 ਅਗਸਤ (ਸਤਿੰਦਰ ਸਿੰਘ)-ਲਾਰੇਂਸ ਇੰਟਰਨੈਸ਼ਨਲ ਸਕੂਲ ਤਾਰਾਗੜ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਤੇ ਗਿਆਨਵਰਧਕ ਵਿਦਿਅਕ ਦੌਰਾ ਕਰਵਾਇਆ ਗਿਆ, ਜਿਸ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਇਹ ਵਿਸ਼ੇਸ਼ ਯਾਤਰਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਪਹਿਲਕਦਮੀ ਤੇ ਵਿਸ਼ੇਸ਼ ਸਹਿਯੋਗ ਨਾਲ ਉਲੀਕੀ ਗਈ ਸੀ।
ਵ
ਵਿਧਾਨ ਸਭਾ ਦੌਰੇ ਦੌਰਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨਾਲ ਲਾਰੈਂਸ ਸਕੂਲ ਦੇ ਅਧਿਆਪਕ, ਪ੍ਰਬੰਧਕੀ ਸਟਾਫ਼ ਤੇ ਵਿਦਿਆਰਥੀ। ਅਜੀਤ ਤਸਵੀਰ
13-08-2026
ਬਟਾਲਾ, 12 ਅਗਸਤ (ਸਤਿੰਦਰ ਸਿੰਘ)-ਲਾਰੇਂਸ ਇੰਟਰਨੈਸ਼ਨਲ ਸਕੂਲ ਤਾਰਾਗੜ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਤੇ ਗਿਆਨਵਰਧਕ ਵਿਦਿਅਕ ਦੌਰਾ ਕਰਵਾਇਆ ਗਿਆ, ਜਿਸ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਇਹ ਵਿਸ਼ੇਸ਼ ਯਾਤਰਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਪਹਿਲਕਦਮੀ ਤੇ ਵਿਸ਼ੇਸ਼ ਸਹਿਯੋਗ ਨਾਲ ਉਲੀਕੀ ਗਈ ਸੀ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ, ਕਾਨੂੰਨ ਬਣਾਉਣ ਦੀ ਪ੍ਰਕਿਰਿਆ, ਸਦਨ ਦੇ ਨਿਯਮਾਂ ਤੇ ਲੋਕਤੰਤਰਿਕ ਪ੍ਰਣਾਲੀ ਦੇ ਕੰਮਕਾਜ ਬਾਰੇ ਨੇੜਿਓਂ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲਿਆ। ਵਿਧਾਇਕ ਸ਼ੈਰੀ ਕਲਸੀ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਵਿਧਾਨ ਸਭਾ ਦੇ ਇਤਿਹਾਸ, ਸਦਨ ਦੀ ਮਹੱਤਤਾ ਤੇ ਹਲਕੇ ਦੇ ਮੁੱਦਿਆਂ ਨੂੰ ਸਰਕਾਰ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਅਜਿਹੇ ਦੌਰਿਆਂ ਨਾਲ ਵਿਦਿਆਰਥੀਆਂ ’ਚ ਦੇਸ਼ ਦੀ ਰਾਜਨੀਤਿਕ ਤੇ ਸੰਵਿਧਾਨਕ ਪ੍ਰਣਾਲੀ ਪ੍ਰਤੀ ਜਾਗਰੂਕਤਾ ਵਧਦੀ ਹੈ। ਸਕੂਲ ਦੇ ਪ੍ਰਿੰਸੀਪਲ ਡਾਕਟਰ ਉਪਮਾ ਮਹਾਜਨ ਨੇ ਇਸ ਉਪਰਾਲੇ ਲਈ ਵਿਧਾਇਕ ਸ਼ੈਰੀ ਕਲਸੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਪ੍ਰਿੰਸੀਪਲ ਨੇ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ-ਨਾਲ ਅਜਿਹੇ ਵਿਹਾਰਕ ਤੇ ਸਿੱਖਿਆਦਾਇਕ ਦੌਰੇ ਵਿਦਿਆਰਥੀਆਂ ਦੇ ਬੌਧਿਕ ਤੇ ਸਰਬਪੱਖੀ ਵਿਕਾਸ ਲਈ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਨਾਲ ਵਿਦਿਆਰਥੀਆਂ ਨੂੰ ਇਕ ਅਨੋਖਾ ਤੇ ਯਾਦਗਾਰੀ ਤਜਰਬਾ ਮਿਲਿਆ ਹੈ, ਜੋ ਉਨ੍ਹਾਂ ਦੇ ਭਵਿੱਖ ਲਈ ਪ੍ਰੇਰਨਾ ਸਰੋਤ ਬਣੇਗਾ। ਇਸ ਮੌਕੇ ਸਕੂਲ ਦੇ ਅਧਿਆਪਕ, ਪ੍ਰਬੰਧਕੀ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ, ਜਿਨ੍ਹਾਂ ਨੇ ਵਿਧਾਨ ਸਭਾ ਦੇ ਅੰਦਰੂਨੀ ਮਾਹੌਲ ਨੂੰ ਦੇਖ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸਕੂਲ ਵਿਦਿਆਰਥੀਆਂ ਵਲੋਂ ਸਕੂਲ ਪਹੁੰਚਣ ’ਤੇ ਆਪਣੇ ਇਸ ਇਤਿਹਾਸਿਕ ਤਜਰਬੇ ਨੂੰ ਸਕੂਲ ਚੇਅਰਮੈਨ ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ ਨਾਲ ਸਾਂਝਾ ਕੀਤਾ। ਇਸ ਦੌਰਾਨ ਵਿਦਿਆਰਥੀ ਬਹੁਤ ਉਤਸਾਹਿਤ ਨਜ਼ਰ ਆਏ। ਲਾਰੈਂਸ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੇ ਇਸ ਇਤਿਹਾਸਿਕ ਮੌਕੇ ਲਈ ਸਕੂਲ ਚੇਅਰਮੈਨ ਵਲੋਂ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ਗਿਆ।