13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਜੋਬਨ ਰੰਧਾਵਾ ਦੇ ਹਲਕਾ ਇੰਚਾਰਜ ਬਣਨ ਨਾਲ ਫਤਿਹਗੜ੍ਹ ਚੂੜੀਆਂ ਤੋਂ ਵੱਡੀ ਲੀਡ ਨਾਲ ਜਿੱਤੇਗੀ ਪਾਰਟੀ-ਦਲਜੀਤ ਸਿੰਘ ਲੱਕੀ

ਫ਼ਤਿਹਗੜ੍ਹ ਚੂੜੀਆਂ, 12 ਅਗਸਤ (ਐਮ. ਐਸ.

ਹਲਕਾ ਇੰਚਾਰਜ ਜੋਬਨ ਰੰਧਾਵਾ, ਦਲਜੀਤ ਸਿੰਘ ਲੱਕੀ। 13-08-2026
ਫ਼ਤਿਹਗੜ੍ਹ ਚੂੜੀਆਂ, 12 ਅਗਸਤ (ਐਮ.ਐਸ.ਫੁੱਲ)- ਜ਼ਿਲ੍ਹਾ ਪਲੈਨਿੰਗ ਬੋਰਡ ਦੇ ਮੈਂਬਰ ਦਲਜੀਤ ਸਿੰਘ ਲੱਕੀ ਵਲੋਂ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਨਵ-ਨਿਯੁਕਤ ਹਲਕਾ ਇੰਚਾਰਜ ਜੋਬਨ ਰੰਧਾਵਾ ਦੇ ਹੱਕ ’ਚ ਭਰਵਾਂ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਪਾਰਟੀ ਹਾਈ ਕਮਾਂਡ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਜੋਬਨ ਰੰਧਾਵਾ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜੋਬਨ ਰੰਧਾਵਾ ਦੇ ਹਲਕੇ ’ਚ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਤੇ ਹਲਕਾ ਫਤਿਹਗੜ੍ਹ ਚੂੜੀਆਂ ਆਉਣ ਵਾਲੀਆਂ ਚੋਣਾਂ ਵਿਚ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗਾ। ਉਨ੍ਹਾਂ ਐਲਾਨ ਕੀਤਾ ਕਿ ਉਹ ਜੋਬਨ ਰੰਧਾਵੇ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਕੰਮ ਕਰਨਗੇ। ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਬਦੌਲਤ ਸਾਲ 2027 ’ਚ ਮੁੜ ਤੋਂ ਭਗਵੰਤ ਸਿੰਘ ਮਾਨ ਹੀ ਸੂਬੇ ਦੇ ਮੁੱਖ ਮੰਤਰੀ ਬਣਨਗੇ। ਇਸ ਮੌਕੇ ਜਸਪਾਲ ਸਿੰਘ ਸਰਪੰਚ, ਜਗੀਰ ਸਿੰਘ, ਚੇਅਰਮੈਨ ਦਲਿਤ ਵਿਕਾਸ ਬੋਰਡ ਹਲਕਾ ਫਤਿਹਗੜ੍ਹ ਚੂੜੀਆ ਹਰਵਿੰਦਰਪਾਲ ਸਿੰਘ, ਮਾਝਾ ਜ਼ੋਨ ਇੰਚਾਰਜ ਲਵਪ੍ਰੀਤ ਸਿੰਘ ਖੁਸਰ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੰਘੇੜਾ, ਬਲਾਕ ਪ੍ਰਧਾਨ ਜਸਬੀਰ ਸਿੰਘ, ਸੀਨੀਅਰ ਆਗੂ ਅਜਮੇਰ ਸਿੰਘ ਭੁੱਲਰ, ਸੀਨੀਅਰ ਆਗੂ ਰਾਜਬੀਰ ਸਿੰਘ ਸਰਪੰਚ ਬੱਦੋਵਾਲ, ਲਵਦੀਪ ਸਿੰਘ ਮੀਡੀਆ ਇੰਚਾਰਜ ਫਤਿਹਗੜ੍ਹ ਚੂੜੀਆ, ਪਰਮਜੀਤ ਸਿੰਘ ਗੋਲਡੀ ਜੁਆਂਇਟ ਸੈਕੇਟਰੀ ਗੁਰਦਾਸਪੁਰ ਜਗਦੀਸ਼ ਸਿੰਘ, ਸੀਨੀਅਰ ਆਗੂ ਕਾਬਲ ਸਿੰਘ, ਹਲਕਾ ਕੋਆਡੀਨੇਟਰ ਉਂਕਾਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਪੰਜਾਬ ’ਚ ਬਦਲਾਅ ਦਾ ਦਾਅਵਾ ਫੇਲ੍ਹ, ਸਰਕਾਰ ਦੀਆਂ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਪ੍ਰੇਸ਼ਾਨ- ਬਾਜਵਾ ਅਗਲੀ ਖ਼ਬਰ ਭਗਤ ਪੂਰਨ ਸਿੰਘ ਸੁਸਾਇਟੀ ਤੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ 110 ਬੂਟੇ ਲਗਾਏੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।