13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ, ਸੇਖਵਾਂ ਦੀ ਖੋ-ਖੋ ਟੀਮ ਨੇ 77ਵੀਆਂ ਜ਼ੋਨਲ ਸਕੂਲ ਖੇਡਾਂ ’ਚੋਂ ਜਿੱਤਿਆ ਕਾਂਸੇ ਦਾ ਤਗਮਾ

ਬਟਾਲਾ, 12 ਅਗਸਤ (ਸਤਿੰਦਰ ਸਿੰਘ)-ਜੇ. ਯੂ.

ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਬੰਧਕ ਅਤੇ ਅਧਿਆਪਕ। ਅਜੀਤ ਤਸਵੀਰ 13-08-2026
ਬਟਾਲਾ, 12 ਅਗਸਤ (ਸਤਿੰਦਰ ਸਿੰਘ)-ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ, ਸੇਖਵਾਂ ਦੀ ਖੋ-ਖੋ ਟੀਮ ਨੇ 77ਵੀਆਂ ਜ਼ੋਨਲ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਟੀਮ ਦੇ ਖਿਡਾਰੀਆਂ ਨੇ ਪੂਰੇ ਮੁਕਾਬਲੇ ਦੌਰਾਨ ਸ਼ਾਨਦਾਰ ਖੇਡ-ਕੁਸ਼ਲਤਾ, ਅਨੁਸ਼ਾਸਨ, ਟੀਮ ਵਰਕ ਤੇ ਜਿੱਤਣ ਦੇ ਜਜ਼ਬੇ ਦਾ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਪਿੱਛੇ ਟੀਮ ਕੋਚ ਗੁਰਪ੍ਰੀਤ ਸਿੰਘ ਦੀ ਮਿਹਨਤ ਤੇ ਸੁਚੱਜੀ ਅਗਵਾਈ ਦਾ ਵੀ ਅਹਿਮ ਯੋਗਦਾਨ ਰਿਹਾ। ਉਨ੍ਹਾਂ ਨੇ ਖਿਡਾਰੀਆਂ ਨੂੰ ਲਗਾਤਾਰ ਅਭਿਆਸ ਕਰਵਾਉਂਦਿਆਂ ਉਨ੍ਹਾਂ ਦੀ ਖੇਡ ਤਕਨੀਕ, ਫਿਟਨੈੱਸ ਤੇ ਟੀਮ ਭਾਵਨਾ ਨੂੰ ਮਜ਼ਬੂਤ ਕੀਤਾ। ਉਨ੍ਹਾਂ ਦੀ ਮਿਹਨਤ ਸਦਕਾ ਟੀਮ ਨੇ ਜ਼ੋਨਲ ਪੱਧਰ ’ਤੇ ਇਹ ਮਾਣਮੱਤੀ ਉਪਲਬਧੀ ਹਾਸਲ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਸਮੂਹ ਖਿਡਾਰੀਆਂ ਤੇ ਕੋਚ ਗੁਰਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ ਤੇ ਨੇਤ੍ਰਤਵ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਟੀਮ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਮੈਡਮ ਬਹਾਰਪ੍ਰੀਤ ਕੌਰ ਸੇਖਵਾਂ ਨੇ ਟੀਮ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ ਵਿਖੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਖਿਡਾਰੀਆਂ ਤੇ ਕੋਚ ਗੁਰਪ੍ਰੀਤ ਸਿੰਘ ਦੀ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਚੇਅਰਪਰਸਨ ਸ੍ਰੀਮਤੀ ਅਮਰਜੀਤ ਕੌਰ ਸੇਖਵਾਂ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਜਿੱਤ ਹੋਰ ਵਿਦਿਆਰਥੀਆਂ ਨੂੰ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਟੀਮ ਦੇ ਖਿਡਾਰੀਆਂ ਅਤੇ ਕੋਚਿੰਗ ਸਟਾਫ਼ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੇ ਕਿਹਾ ਕਿ ਇਹ ਕਾਂਸੀ ਦਾ ਤਮਗਾ ਮਿਹਨਤ, ਅਨੁਸ਼ਾਸਨ, ਟੀਮ ਭਾਵਨਾ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਤੀਕ ਹੈ।
ਪਿਛਲੀ ਖ਼ਬਰ ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਨਗਰ ਕੌਂਸਲ ਦੀ ਕਾਰਵਾਈ, 4 ਕਾਲੋਨੀਆਂ ਦਾ ਕੰਮ ਰੁਕਵਾਇਆ ਅਗਲੀ ਖ਼ਬਰ ਬਾਬਾ ਸੁਖਵਿੰਦਰ ਸਿੰਘ ਅਗਵਾਨ ਨੂੰ ਪਾਰਲੀਮਾਨੀ ਬੋਰਡ ਦੇ ਮੈਂਬਰ ਬਣਨ ’ਤੇ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਨੇ ਕੀਤਾ ਸਨਮਾਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।