14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨਾਲ ਮੀਟਿੰਗ * ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਜ਼ਿਲ੍ਹੇ ਵਿਚ ਪ੍ਰਕਿਰਿਆ ਮੁਕੰਮਲ

ਗੁਰਦਾਸਪੁਰ, 13 ਅਗਸਤ (ਅਸ਼ੋਕ ਸ਼ਰਮਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਵਲੋਂ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਜ਼ਿਲ੍ਹੇ ਵਿਚ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ 13 ਅਗਸਤ ਨੂੰ ਫੋਟੋ ਵੋਟਰ ਸੂਚੀਆਂ ਤੇ ਸਰਵਿਸ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਹੈ।

ਅਜੀਤ ਡੈਸਕ 14-08-2026
ਗੁਰਦਾਸਪੁਰ, 13 ਅਗਸਤ (ਅਸ਼ੋਕ ਸ਼ਰਮਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਵਲੋਂ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਜ਼ਿਲ੍ਹੇ ਵਿਚ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ 13 ਅਗਸਤ ਨੂੰ ਫੋਟੋ ਵੋਟਰ ਸੂਚੀਆਂ ਤੇ ਸਰਵਿਸ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਹੈ। ਇਹ ਵੋਟਰ ਸੂਚੀਆਂ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰਾਂ ਅਤੇ ਬੀ. ਐਲ. ਓਜ਼ ਪਾਸ ਦੇਖਣ ਲਈ ਉਪਲਬਧ ਹਨ। ਮੀਟਿੰਗ ਵਿਚ ਵੋਟਰ ਸੂਚੀ ਦੀ ਹਾਰਡ ਕਾਪੀ ਅਤੇ ਸਾਫਟ ਕਾਪੀ (ਬਿਨਾਂ ਫੋਟੋ) ਮੁਹੱਈਆ ਕਰਵਾਈ ਗਈ ।ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਡਰਾਫ਼ਟ ਵੋਟਰ ਸੂਚੀ ਬਾਰੇ ਦਾਅਵੇ ਜਾਂ ਇਤਰਾਜ 12 ਸਤੰਬਰ ਤੱਕ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਦਿੱਤੇ ਜਾ ਸਕਦੇ ਹਨ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਦਾਅਵੇ ਤੇ ਇਤਰਾਜਾਂ ਦਾ 8 ਅਕਤੂਬਰ ਤੱਕ ਨਿਪਟਾਰਾ ਕੀਤਾ ਜਾਵੇਗਾ ਅਤੇ 12 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਤੋਂ ਬਾਅਦ ਬੀ. ਐਲ. ਓਜ਼ ਵਲੋਂ 16 ਅਗਸਤ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਬੂਥ ’ਤੇ ਮੌਜੂਦ ਰਹਿ ਕੇ ਵੋਟਰ ਸੂਚੀਆਂ ਸੰਬੰਧੀ ਵੋਟਰਾਂ ਤੋਂ ਫਾਰਮ ਨੰਬਰ 6, 7 ਤੇ 8 ਰਾਹੀਂ ਦਾਅਵੇ ਇਤਰਾਜ਼ ਵੀ ਪ੍ਰਾਪਤ ਕਰਨਗੇ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕੈਂਪਾਂ ਵਿਚ ਜਾ ਕੇ ਬੀ. ਐਲ. ਓਜ਼ ਰਾਹੀਂ ਇਨ੍ਹਾਂ ਸੂਚੀਆਂ ਵਿਚ ਦੇਖ ਸਕਦੇ ਹਨ। ਇਸ ਮੌਕੇ ਮਨਜਿੰਦਰ ਸਿੰਘ ਚੋਣ ਤਹਿਸੀਲਦਾਰ, ਸੁਨੀਲ ਕੁਮਾਰ ਚੋਣ ਕਾਨੂੰਗੋ ਤੋਂ ਇਲਾਵਾ ਨੁਮਾਇੰਦੇ ਸੁਖਦੇਵ ਸਿੰਘ ਆਮ ਆਦਮੀ ਪਾਰਟੀ , ਗੁਰਵਿੰਦਰ ਲਾਲ ਕਾਂਗਰਸ, ਤੇਜਬੀਰ ਸਿੰਘ ਸ਼੍ਰੋਮਣੀ ਅਕਾਲੀ ਦਲ, ਰੂਪ ਸਿੰਘ ਪੱਡਾ ਸੀ. ਪੀ. ਆਈ, ਰਾਜਨ ਗੋਇਲ ਬੀ. ਜੇ. ਪੀ ਅਤੇ ਸੁਰਿੰਦਰ ਚੌਧਰੀ ਬਹੁਜਨ ਸਮਾਜ ਪਾਰਟੀ ਹਾਜ਼ਰ ਸਨ ।
ਪਿਛਲੀ ਖ਼ਬਰ ਸਵਾਮੀ ਸਰਵਾਨੰਦ ਨੈਸ਼ਨਲ ਕਾਲਜ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੋਈ ਅਗਲੀ ਖ਼ਬਰ 21, 22 ਤੇ 23 ਅਗਸਤ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।