15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬਟਾਲਾ ਹਲਕੇ ਵਿਚ ਯੂਥ ਵਿੰਗ ਦਾ 17 ਅਗਸਤ ਨੂੰ ਹੋਵੇਗਾ ਬੇਮਿਸਾਲ ਇਕੱਠ : ਮਨਦੀਪ ਸਿੰਘ ਗਿੱਲ

ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ ਵਿਧਾਨ ਸਭਾ ਪੱਧਰ ’ਤੇ ਕੀਤੀਆਂ ਜਾ ਰਹੀਆਂ ਰੈਲੀਆਂ ਦੀਆਂ ਤਿਆਰੀਆਂ ਸਬੰਧੀ ਹਲਕਾ ਬਟਾਲਾ ਦੇ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਤੇ ਕਲੱਬ ਪ੍ਰਧਾਨਾਂ ਨਾਲ ਯੂਥ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੇਨ ਮਨਦੀਪ ਸਿੰਘ ਗਿੱਲ ਵਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਰੈਲੀ ਨੂੰ ਸਫਲ ਬਣਾਉਣ ਲਈ ਵਰਕਰਾਂ ਦੀਆਂ ਡਿਊਟੀਆਂ, ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਅਤੇ ਜਥੇਬੰਦਕ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਰੈਲੀ ਸੰਬੰਧੀ ਕੀਤੀਆਂ ਮੀਟਿੰਗਾਂ 15-08-2026
ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ ਵਿਧਾਨ ਸਭਾ ਪੱਧਰ ’ਤੇ ਕੀਤੀਆਂ ਜਾ ਰਹੀਆਂ ਰੈਲੀਆਂ ਦੀਆਂ ਤਿਆਰੀਆਂ ਸਬੰਧੀ ਹਲਕਾ ਬਟਾਲਾ ਦੇ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਤੇ ਕਲੱਬ ਪ੍ਰਧਾਨਾਂ ਨਾਲ ਯੂਥ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੇਨ ਮਨਦੀਪ ਸਿੰਘ ਗਿੱਲ ਵਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਰੈਲੀ ਨੂੰ ਸਫਲ ਬਣਾਉਣ ਲਈ ਵਰਕਰਾਂ ਦੀਆਂ ਡਿਊਟੀਆਂ, ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਅਤੇ ਜਥੇਬੰਦਕ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਦੇ ਸਹਿਯੋਗ ਨਾਲ ਹਲਕਾ ਬਟਾਲਾ ਵਿਖੇ 17 ਅਗਸਤ ਨੂੰ ਹੋਣ ਵਾਲੀ ਰੈਲੀ ਵਿਚ ਬੇਮਿਸਾਲ ਇਕੱਠ ਕੀਤਾ ਜਾਵੇਗਾ। ਯੂਥ ਵਿੰਗ ਦੇ ਆਗੂਆਂ ਨੇ ਕਿਹਾ ਕਿ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਦੇ ਨੌਜਵਾਨ ਵਰਕਰ ਪੂਰੇ ਜੋਸ਼ ਤੇ ਉਤਸ਼ਾਹ ਨਾਲ ਤਿਆਰੀਆਂ ਵਿਚ ਜੁਟੇ ਹੋਏ ਹਨ ਤੇ ਵੱਡੀ ਗਿਣਤੀ ’ਚ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਡਾ. ਜਗਦੀਸ਼ ਸਿੰਘ ਰਜਾਦਾ, ਗੁਰਵਿੰਦਰ ਸਿੰਘ ਬੁੱਟਰ ਕਲਾਂ, ਵੀਨੂੰ ਕਾਹਲੋਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਬੀ.ਐਸ.ਐਸ.ਯੂ ਵਿਖੇ ‘ਹਰ ਘਰ ਤਿਰੰਗਾ’ ਯਾਤਰਾ ਨੇ ਭਰਿਆ ਦੇਸ਼ ਭਗਤੀ ਦਾ ਜੋਸ਼ ਅਗਲੀ ਖ਼ਬਰ ਸੁਖਬੀਰ ’ਤੇ ਹਮਲੇ ਦੇ ਰੋਸ ਵਜੋਂ ਗੁਰਦਾਸਪੁਰ ਵਿਖੇ ਅਕਾਲੀ ਦਲ (ਬ) ਵਲੋਂ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।