15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਐਕਸੈਲਸੀਅਰ ਸਕੂਲ ਬਿਜਲੀਵਾਲ ’ਚ ਆਜ਼ਾਦੀ ਦਿਵਸ ਮਨਾਇਆ

ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਐਡਵੋਕੇਟ ਨਰੋਤਮ ਸਿੰਘ ਵਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ ਗਈ।

ਅਜੀਤ ਡੈਸਕ 15-08-2026
ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਐਡਵੋਕੇਟ ਨਰੋਤਮ ਸਿੰਘ ਵਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ ਗਈ। ਉਪਰੰਤ ਸਮੂਹ ਵਿਦਿਆਰਥੀਆਂ ਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਸਤਿਕਾਰ ਸਹਿਤ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ, ਨਾਟਕ ਤੇ ਕੋਰੀਓਗ੍ਰਾਫ਼ੀ ਰਾਹੀਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦੇਸ਼ ਦੀ ਏਕਤਾ ਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਗਿਆ। ਉਨ੍ਹਾਂ ਬਹਾਦਰ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦੀ ਭੇਟ ਕੀਤੀ, ਜਿਨਾਂ ਦੀ ਕੁਰਬਾਨੀ ਸਦਕਾ ਅੱਜ ਅਸੀਂ ਆਜ਼ਾਦ ਹਾਂ। ਛੋਟੇ ਬੱਚਿਆਂ ਨੇ ਤਿਰੰਗੇ ਦੇ ਰੰਗਾਂ ਨਾਲ ਸੱਜੀਆਂ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਪ੍ਰਿੰਸੀਪਲ ਤੇਜਿੰਦਰ ਕੌਰ ਨੇ ਕਿਹਾ ਕਿ ਸਾਡੇ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਆਜ਼ਾਦੀ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ, ਅੱਜ ਦੀ ਪੀੜੀ ਦਾ ਫ਼ਰਜ਼ ਹੈ ਕਿ ਉਹ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਬਣਾਉਣ ਲਈ ਆਪਣੀ ਪੜ੍ਹਾਈ, ਮਿਹਨਤ ਤੇ ਚੰਗੇ ਆਚਰਨ ਰਾਹੀਂ ਯੋਗਦਾਨ ਪਾਵੇ। ਅੰਤ ’ਚ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਸਮਾਗਮ ਦੀ ਸਮਾਪਤੀ ਦੇਸ਼ ਦੀ ਏਕਤਾ, ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਨਾਲ ਹੋਈ।
ਪਿਛਲੀ ਖ਼ਬਰ ਜਰਨੈਲ ਸਿੰਘ ਲਾਡੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੀ.ਏ.ਸੀ. ਕਮੇਟੀ ਮੈਂਬਰ ਨਿਯੁਕਤ ਅਗਲੀ ਖ਼ਬਰ ਐਸ. ਬੀ. ਐਸ. ਐਸ. ਯੂ. ਵਲੋਂ ਗ੍ਰੀਨ ਕੈਂਪਸ ਪਹਿਲ ਕਦਮੀ ਤਹਿਤ ਈ-ਵਾਹਨਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।