ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦਾ ਗਿਆਨ, ਅਨੁਸ਼ਾਸਨ ਅਤੇ ਸਫ਼ਲਤਾ ਵੱਲ ਇਕ ਹੋਰ ਕਦਮ
ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਇਲਾਕੇ ਦੀ ਸਿਰਮੌਰ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਵਿਚ ਪੜ੍ਹਨ ਦੀ ਰੁਚੀ ਤੇ ਗਿਆਨ ਪ੍ਰਾਪਤੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਲਾਇਬ੍ਰੇਰੀ ਨੂੰ ਹੋਰ ਆਧੁਨਿਕ ਤੇ ਵਿਦਿਆਰਥੀ ਕੇਂਦ੍ਰਿਤ ਬਣਾਇਆ ਗਿਆ ਹੈ। ਲਾਇਬ੍ਰੇਰੀ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਲਗਊਗ 4000 ਪੁਸਤਕਾਂ, ਰੈਫ਼ਰਸ਼ ਕਿਤਾਬਾਂ, ਰਸਾਲੇ, ਰੋਜ਼ਾਨਾ ਚਾਰ ਤਰਾਂ ਦੀ ਅਖ਼ਬਾਰ ਤੇ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਲਾਭਦਾਇਕ ਸਮੱਗਰੀ ਉਪਲਬਧ ਕਰਵਾਈ ਗਈ ਹੈ।
ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਇਲਾਕੇ ਦੀ ਸਿਰਮੌਰ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਵਿਚ ਪੜ੍ਹਨ ਦੀ ਰੁਚੀ ਤੇ ਗਿਆਨ ਪ੍ਰਾਪਤੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਲਾਇਬ੍ਰੇਰੀ ਨੂੰ ਹੋਰ ਆਧੁਨਿਕ ਤੇ ਵਿਦਿਆਰਥੀ ਕੇਂਦ੍ਰਿਤ ਬਣਾਇਆ ਗਿਆ ਹੈ। ਲਾਇਬ੍ਰੇਰੀ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਲਗਊਗ 4000 ਪੁਸਤਕਾਂ, ਰੈਫ਼ਰਸ਼ ਕਿਤਾਬਾਂ, ਰਸਾਲੇ, ਰੋਜ਼ਾਨਾ ਚਾਰ ਤਰਾਂ ਦੀ ਅਖ਼ਬਾਰ ਤੇ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਲਾਭਦਾਇਕ ਸਮੱਗਰੀ ਉਪਲਬਧ ਕਰਵਾਈ ਗਈ ਹੈ। ਵਿਦਿਆਰਥੀ ਹਰ ਰੋਜ਼ ਲਾਇਬ੍ਰੇਰੀ ’ਚ ਬੈਠ ਕੇ ਅਧਿਐਨ ਕਰਦੇ ਹਨ ਤੇ ਅਖ਼ਬਾਰਾਂ ਰਾਹੀਂ ਦੇਸ਼-ਵਿਦੇਸ਼ ਦੀਆਂ ਤਾਜ਼ਾ ਘਟਨਾਵਾਂ ਨਾਲ ਜਾਣੂ ਹੋ ਰਹੇ ਹਨ। ਇਹ ਪਹਿਲ ਨਾ ਸਿਰਫ਼ ਉਨ੍ਹਾਂ ਦੇ ਗਿਆਨ ਵਿਚ ਵਾਧਾ ਕਰ ਰਹੀ ਹੈ, ਸਗੋਂ ਭਾਸ਼ਾਈ ਯੋਗਤਾ, ਸੋਚਣ ਦੀ ਸਮਰੱਥਾ ਤੇ ਆਤਮ ਵਿਸ਼ਵਾਸ ਨੂੰ ਵੀ ਮਜ਼ਬੂਤ ਬਣਾ ਰਹੀ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਮਨਦੀਪ ਕੌਰ ਤੇ ਉਪ ਪ੍ਰਿੰ. ਆਰਤੀ ਨੰਦਾ ਨੇ ਕਿਹਾ ਕਿ ਲਾਇਬ੍ਰੇਰੀ ਹਰ ਵਿਦਿਆਰਥੀ ਲਈ ਗਿਆਨ ਦਾ ਖ਼ਜ਼ਾਨਾ ਹੈ ਅਤੇ ਨਿਯਮਿਤ ਪਾਠਨ ਹੀ ਸਫ਼ਲਤਾ ਦੀ ਮਜ਼ਬੂਤ ਨੀਂਹ ਹੈ। ਚੀਮਾ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਲਈ ਅਜਿਹੀਆਂ ਰਚਨਾਤਮਕ ਅਤੇ ਗਿਆਨਵਰਧਕ ਪਹਿਨ ਜਾਰੀ ਰੱਖੇਗਾ।