15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ’ਤੇ ਹੋਏ ਹਮਲੇ ਦੀ ਕ੍ਰਿਪਾਲ ਸਿੰਘ ਗੁੰਝੀਆਂ ਤੇ ਪਰਮਪ੍ਰੀਤ ਸਿੰਘ ਮਾਨ ਵਲੋਂ ਨਿੰਦਾ

ਗੁਰਦਾਸਪੁਰ, 14 ਅਗਸਤ (ਅਸ਼ੋਕ ਸ਼ਰਮਾ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਮਹਾਂਰਾਸ਼ਟਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪੁਲਿਸ ਜ਼ਿਲ੍ਹਾ ਪ੍ਰਧਾਨ ਜਥੇਦਾਰ ਕਿਰਪਾਲ ਸਿੰਘ ਗੁੰਝੀਆਂ ਤੇ ਯੂਥ ਜਿਲ੍ਹਾ ਪ੍ਰਧਾਨ ਪਰਮਪ੍ਰੀਤ ਸਿੰਘ ਮਾਨ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਸਥਾਨ ’ਤੇ ਅਜਿਹੀ ਘਟਨਾ ਦਾ ਵਾਪਰਨਾ ਬੇਹੱਦ ਮੰਦਭਾਗਾ ਹੈ ਤੇ ਇਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।

ਕ੍ਰਿਪਾਲ ਸਿੰਘ ਗੁੰਝੀਆਂ ਅਤੇ ਪਰਮਪ੍ਰੀਤ ਸਿੰਘ ਮਾਨ। 15-08-2026
ਗੁਰਦਾਸਪੁਰ, 14 ਅਗਸਤ (ਅਸ਼ੋਕ ਸ਼ਰਮਾ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਮਹਾਂਰਾਸ਼ਟਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪੁਲਿਸ ਜ਼ਿਲ੍ਹਾ ਪ੍ਰਧਾਨ ਜਥੇਦਾਰ ਕਿਰਪਾਲ ਸਿੰਘ ਗੁੰਝੀਆਂ ਤੇ ਯੂਥ ਜਿਲ੍ਹਾ ਪ੍ਰਧਾਨ ਪਰਮਪ੍ਰੀਤ ਸਿੰਘ ਮਾਨ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਸਥਾਨ ’ਤੇ ਅਜਿਹੀ ਘਟਨਾ ਦਾ ਵਾਪਰਨਾ ਬੇਹੱਦ ਮੰਦਭਾਗਾ ਹੈ ਤੇ ਇਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਇਹ ਦੂਜੀ ਵਾਰ ਧਾਰਮਿਕ ਸਥਾਨ ’ਤੇ ਹਮਲਾ ਹੋਇਆ ਹੈ ਜੋ ਗੰਭੀਰ ਮਸਲਾ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ’ਚ ਕੁਝ ਅਜਿਹੀਆਂ ਤਾਕਤਾਂ ਹਨ, ਜੋ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਨੂੰ ਢਾਹ ਲਗਾਉਣਾ ਚਾਹੁੰਦੀਆਂ ਹਨ। ਉਨ੍ਹਾਂ ਕੇਂਦਰ ਤੇ ਮਹਾਂਰਾਸ਼ਟਰ ਸਰਕਾਰ ਪਾਸੋਂ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਗਾਂਹ ਤੋਂ ਕੋਈ ਵੀ ਅਜਿਹਾ ਕਰਨ ਬਾਰੇ ਸੋਚ ਵੀ ਨਾ ਸਕੇ।
ਪਿਛਲੀ ਖ਼ਬਰ ਮੈਥੋਡਿਸਟ ਐਜੂਕੇਸ਼ਨ ਸੀ.ਸੈਕੰ. ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕ੍ਰਿਸਟਲ ਯੂਰੋਕਿਡਸ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।