ਉਪ ਮੰਡਲ ਅਫ਼ਸਰ ਉੱਤਰੀ ਸਬ ਡਵੀਜ਼ਨ ਬਟਾਲਾ ਵਲੋਂ ਆਪਣੇ ਮੁਲਾਜ਼ਮਾਂ ਨੂੰ ਵੰਡੀਆਂ ਸੇਫਟੀ ਕਿੱਟਾਂ ਦੂਨ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਤਰੰਜ ’ਚ ਜਿੱਤੇ ਚਾਂਦੀ ਦੇ ਤਗਮੇ
ਗੁਰਦਾਸਪੁਰ, 14 ਅਗਸਤ (ਚੱਕਰਾਜਾ)-77ਵੀਆਂ ਜ਼ਿਲ੍ਹਾ ਪੰਜਾਬ ਸਕੂਲ ਖੇਡਾਂ 2026–27 ਤਹਿਤ ਸ਼ਤਰੰਜ ਮੁਕਾਬਲੇ 11 ਅਗਸਤ ਨੂੰ ਸੇਂਟ ਫ੍ਰਾਂਸਿਸ ਸਕੂਲ ਬਟਾਲਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਦੂਨ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਹਮਰੀਤ (ਜਮਾਤ ਅੱਠਵੀਂ) ਤੇ ਨਮਿਤਾ ਮੋਹਨ (ਜਮਾਤ ਸੱਤਵੀਂ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦੇ ਤਗਮੇ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।
ਦੂਨ ਇੰਟਰਨੈਸ਼ਨਲ ਸਕੂਲ ਦੀਆਂ ਤਗਮੇ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨਾਲ ਪ੍ਰਿੰਸੀਪਲ ਊਸ਼ਾ ਸ਼ਰਮਾ ਤੇ ਕੋਚ। ਤਸਵੀਰ: ਵਿਸ਼ਾਲ ਮੁੰਨਾ
15-08-2026