15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਡਵਿਲ ਸਕੂਲ ’ਚ ਆਜ਼ਾਦੀ ਦਿਵਸ ’ਤੇ ਸਮਾਗਮ ਕਰਵਾਇਆ

ਬਟਾਲਾ, 14 ਅਗਸਤ (ਸਤਿੰਦਰ ਸਿੰਘ)- ਗੁੱਡਵਿਲ ਇੰਟਰਨੈਸ਼ਨਲ ਸਕੂਲ ਸੀ. ਬੀ.

ਅਜੀਤ ਡੈਸਕ 15-08-2026
ਬਟਾਲਾ, 14 ਅਗਸਤ (ਸਤਿੰਦਰ ਸਿੰਘ)- ਗੁੱਡਵਿਲ ਇੰਟਰਨੈਸ਼ਨਲ ਸਕੂਲ ਸੀ.ਬੀ.ਐਸ.ਈ. ਢਡਿਆਲਾ ਨੱਤ ਦੀ ਡਾ.ਰਬਿੰਦਰਨਾਥ ਟੈਗੋਰ ਸਾਹਿਤਕ ਕਲੱਬ ਵਲੋਂ ਪੇ੍ਰਣਾ ਦਾਇਕ ਤੇ ਜਾਣਕਾਰੀ ਭਰਪੂਰ ਪ੍ਰੋਗਰਾਮ ਕਰਵਾਇਆ ਗਿਆ। ਚੇਅਰਮੈਨ ਗੁਰਦਿਆਲ ਸਿੰਘ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਕਲੱਬ ਇੰਚਾਰਜ ਹਰਪ੍ਰੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਚੇਅਰਮੈਨ ਗੁਰਦਿਆਲ ਸਿੰਘ ਨੇ ਆਪਣੇ ਸੰਦੇਸ਼ ’ਚ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਿਹਾ ਕਿ ਸਾਨੂੰ ਆਪਣੇ ਦੇਸ਼ ਦੀ ਸੱਭਿਆਚਾਰ ਦੇ ਵਿਰਸੇ ਨੂੰ ਸਾਂਭਣ ਦੇ ਨਾਲ ਦੇਸ਼ ਪਿਆਰ, ਕੁਰਬਾਨੀ ਤੇ ਬਲੀਦਾਨ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਤੇ ਦੇਸ਼ ਦੀ ਤਰੱਕੀ ਲਈ ਹਮੇਸ਼ਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਦੇਂ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਜਿਸ ਵਿਚ ਅੰਸ਼ਵੀਰ ਸਿੰਘ ਐਲ.ਕੇ.ਜੀ ਨੇ ਪਹਿਲਾ, ਗੁਰਆਸ਼ੀਸ ਸਿੰਘ ਐਲ.ਕੇ.ਜੀ. ਨੇ ਦੂਸਰਾ ਤੇ ਪਾਰਥ ਗਿੱਲ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਬੱਚਿਆਂ ਵਲੋਂ ਦੇਸ਼ ਭਗਤੀ ਗੀਤਾਂ ਦੀਆਂ ਵਧੀਆਂ ਪੇਸ਼ਕਾਰੀਆਂ ਕੀਤੀਆਂ। ਚੇਅਰਮੈਨ ਗੁਰਦਿਆਲ ਵਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਾਂ ਦਿੱਤੀਆਂ। ਇਸ ਮੌਕੇ ਸਾਰੇ ਹਾਊਸ ਦੇ ਕੈਪਟਨ, ਸਪੋਰਟਸ ਕੈਪਟਨ ਹਰਮਨਪ੍ਰੀਤ ਸਿੰਘ, ਕਲਚਰਲ ਕੈਪਟਨ ਏਂਜਲੀਪ੍ਰੀਤ ਕੌਰ, ਮੁੱਖ ਲੜਕਾ ਸੁਖਮਨਪ੍ਰੀਤ ਸਿੰਘ ਤੇ ਮੁੱਖ ਲੜਕੀ ਸਰਬਸੁੱਖਦੀਪ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸਕੂਲ ਪਸਨਾਵਾਲ ਵਿਖੇ ਆਜ਼ਾਦੀ ਦਿਹਾੜੇ ਮੌਕੇ ਸਮਾਗਮ ਅਗਲੀ ਖ਼ਬਰ ਕਲਾਸਵਾਲਾ ਖ਼ਾਲਸਾ ਸੀ.ਸੈਕੰ. ਸਕੂਲ ਨੇ ਅੰਡਰ-19 ਵੇਟ ਲਿਫ਼ਟਿੰਗ ਵਿਚ ਪਹਿਲਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।