17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਬਟਾਲਾ ਵਿਖੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ ਸਮਾਗਮ ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਨੇ ਲਹਿਰਾਇਆ ਕੌਮੀ ਝੰਡਾ

ਬਟਾਲਾ, 16 ਅਗਸਤ (ਸਤਿੰਦਰ ਸਿੰਘ)-ਆਜ਼ਾਦੀ ਦਿਵਸ ਸਮਾਗਮ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.

ਕਾਂਗਰਸ ਭਵਨ ਬਟਾਲਾ ਵਿਖੇ ਝੰਡਾ ਲਹਿਰਾਉਂਦੇ ਐਡਵੋਕੇਟ ਅਮਨਦੀਪ ਜੈਂਤੀਪੁਰ, ਗੁੱਡੂ ਸੇਠ ਤੇ ਹੋਰ। ਤਸਵੀਰ : ਜਤਿੰਦਰ ਕੱਦ 17-08-2026
ਬਟਾਲਾ, 16 ਅਗਸਤ (ਸਤਿੰਦਰ ਸਿੰਘ)-ਆਜ਼ਾਦੀ ਦਿਵਸ ਸਮਾਗਮ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਬਟਾਲਾ ਸਾਰੰਗਪ੍ਰੀਤ ਸਿੰਘ ਬਟਾਲਾ ਨੇ ਅਦਾ ਕੀਤੀ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸਾਰੰਗਪ੍ਰੀਤ ਸਿੰਘ ਨੇ ਪਰੇਡ ਦਾ ਮੁਆਇਨਾ ਕੀਤਾ। ਉਪਰੰਤ ਐੱਸ.ਆਈ. ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਤੇ ਐਨ.ਸੀ.ਸੀ 22 ਪੰਜਾਬ ਬਟਾਲੀਅਨ ਕੈਡਿਟਸ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਦੀ ਧਰਮਪਤਨੀ ਸ਼ਿਵਾਨੀ ਸਿਵਲ ਜੱਜ ਬਟਾਲਾ, ਐੱਸ.ਡੀ.ਐੱਮ. ਬਟਾਲਾ ਦੇ ਪਿਤਾ ਐੱਸ.ਐੱਸ. ਔਜਲਾ, ਮਾਤਾ ਸ਼੍ਰੀਮਤੀ ਸੁਰਜੀਤ ਕੌਰ ਔਜਲਾ, ਭੈਣ ਸ਼ੁਭਦੀਪ ਕੌਰ, ਸੁਹਰਾ ਨਿਰਮਲਜੀਤ, ਸੱਸ ਮਾਂ ਸੁਰਿੰਦਰ ਕੁਮਾਰੀ ਅਤੇ ਪਰਿਵਾਰਕ ਮੈਂਬਰ, ਮਾਣਯੋਗ ਹਰਜੋਤ ਸਿੰਘ ਗਿੱਲ, ਸਿਵਲ ਜੱਜ ਸੀਨੀਅਰ ਡਿਵੀਜ਼ਨ, ਗਗਨਦੀਪ ਸਿੰਘ ਸਿਵਲ ਜੱਜ ਸੀਨੀਅਰ ਡਿਵੀਜਨ, ਦਵਿੰਦਰ ਸਿੰਘ ਸਿਵਲ ਜੱਜ, ਬਲਜਿੰਦਰ ਕੌਰ, ਸਿਵਲ ਜੱਜ, ਸ੍ਰੀਮਤੀ ਮਿਨਾਕਸ਼ੀ ਸਿਵਲ ਜੱਜ, ਸ਼੍ਰੀਮਤੀ ਸ਼ਿਵਾਨੀ ਸਿਵਲ ਜੱਜ, ਅੰਮ੍ਰਿਤ ਕਲਸੀ, ਐਸ.ਪੀ. ਸੰਦੀਪ ਵਡੇਰਾ, ਮੇਅਰ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਡਿਪਟੀ ਮੇਅਰ ਸੁਖਰਾਜ ਕੌਰ, ਡਿਪਟੀ ਮੇਅਰ ਨੀਲਮ ਚੌਹਾਨ, ਡੀ ਐੱਸ ਪੀ ਸੁਖਇੰਦਰ ਸਿੰਘ, ਵਿਜੇ ਕੁਮਾਰ ਸੋਨੀ ਪ੍ਰਧਾਨ ਸ਼ਿਵ ਕੁਮਾਰ ਆਡੀਟੋਰੀਅਮ ਬਟਾਲਾ ਸਮੇਤ ਵੱਖ-ਵੱਖ ਸ਼ਖਸੀਅਤਾਂ ਮੌਜੂਦ ਸਨ। ਇਸ ਮੌਕੇ ਐਸ.ਡੀ.ਐਮ. ਦਫ਼ਤਰ ਬਟਾਲਾ ਵਲੋਂ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਤੇ ਸਹਾਰਾ ਕਲੱਬ ਬਟਾਲਾ ਵਲੋਂ ਵੀ ਛਬੀਲ ਵਰਤਾਈ ਗਈ। ਇਸ ਮੌਕੇ ਤਹਿਸੀਲਦਾਰ ਬਟਾਲਾ ਅਰਜਨ ਸਿੰਘ ਗਰੇਵਾਲ, ਨਾਇਬ ਤਹਿਸੀਦਾਰ ਬਟਾਲਾ ਰਣਜੀਤ ਸਿੰਘ, ਡਾ. ਪਰਮਜੀਤ ਸਿੰਘ ਕਲਸੀ ਅਤੇ ਸਕੂਲਾਂ ਦੇ ਅਧਿਆਪਕ ਮੌਜੂਦ ਸਨ। ਯੂਨਾਇਟਡ ਫਰੰਟ ਆਫ਼ ਐਕਸ ਸਰਵਿਸਮੈਨ ਵਲੋਂ ਮਨਾਇਆ ਆਜ਼ਾਦੀ ਦਿਹਾੜਾ ਕਾਹਨੂੰਵਾਨ, (ਨਿਸ਼ਾਨ ਸਿੰਘ ਚਾਹਲ)-ਯੂਨਾਈਟਡ ਫਰੰਟ ਆਫ਼ ਐਕਸ ਸਰਵਿਸਮੈਨ ਜ਼ਿਲ੍ਹਾ ਗੁਰਦਾਸਪੁਰ ਵਲੋਂ ਦੇਸ਼ ਦੀ ਆਜ਼ਾਦੀ ਦਾ 80ਵਾਂ ਦਿਹਾੜਾ ਸ਼ਹੀਦੀ ਪਾਰਕ ਕਾਹਨੂੰਵਾਨ ਵਿਖੇ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹੀਦ ਨਾਇਕ ਸੇਵਾ ਸਿੰਘ ਬਾਗੜੀਆਂ ਦੀ ਧਰਮਪਤਨੀ ਵੀਰ ਨਾਰੀ ਸਿਮਰਜੀਤ ਕੌਰ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਹਾਜ਼ਰੀ ਭਰਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਰਾਸ਼ਟਰੀ ਗੀਤ ਗਾਇਆ ਗਿਆ ਤੇ ਪੁਲਿਸ ਦੀ ਇਕ ਟੁਕੜੀ ਵਲੋਂ ਕੌਮੀ ਝੰਡੇ ਨੂੰ ਸਲਾਮੀ ਵੀ ਦਿੱਤੀ ਗਈ। ਇਸ ਮੌਕੇ ਕਰਨਲ ਅਜੇ ਕੁਮਾਰ ਉੱਪਲ, ਕਰਨਲ ਗੁਰਮੁਖ ਸਿੰਘ ਬਡਵਾਲ, ਕੈਪਟਨ ਸੁਰਜੀਤ ਸਿੰਘ, ਸੂਬੇ. ਗੁਰਮੁਖ ਸਿੰਘ ਸੂਬੇ. ਗੁਰਮੇਜ ਸਿੰਘ, ਹੌਲਦਾਰ ਬਲਵਿੰਦਰ ਸਿੰਘ, ਸਰਪੰਚ ਸਤਨਾਮ ਸਿੰਘ ਕਾਹਨੂੰਵਾਨ, ਪੰਚ ਦਲੇਰ ਸਿੰਘ, ਕੈਪਟਨ ਅਨਿਲ ਕੁਮਾਰ, ਸ਼ਮਸ਼ੇਰ ਸਿੰਘ, ਹੌਲਦਾਰ ਗੁਰਮੀਤ ਸਿੰਘ ਆਦਿ ਹਾਜ਼ਰ ਸਨ। (ਬਾਕੀ ਸਫਾ 7 ’ਤੇ)
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਲਹਿਰਾਇਆ ਰਾਸ਼ਟਰੀ ਤਿੰਰਗ... ਅਗਲੀ ਖ਼ਬਰ ਦ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਚ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।