18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਤਿੰਨ ਬੇਜ਼ੁਬਾਨ ਜਾਨਵਰਾਂ ਦੀ ਮੌਤ ਦਾ ਕਾਰਨ ਬਣੇ ਅਵਾਰਾ ਕੁੱਤੇ ­ * ਪ੍ਰਸ਼ਾਸਨ ਤੋਂ ਆਵਾਰਾ ਕੁੱਤਿਆਂ ਸਬੰਧੀ ਠੋਸ ਕਾਰਵਾਈ ਦੀ ਕੀਤੀ ਮੰਗ

ਤਿੱਬੜ, 17 ਅਗਸਤ (ਸੋਹਨ ਮਲਿਕ)-ਪਿੰਡ ਸਰਸਪੁਰ ਵਿਖੇ ਬੀਤੀ ਰਾਤ ਆਵਾਰਾ ਕੁੱਤਿਆਂ ਵਲੋਂ ਹਵੇਲੀ ਦੀ ਕੰਧ ਟੱਪ ਕੇ 2 ਨਸਲੀ ਗੱਬਣ ਵੱਛੀਆਂ ਤੇ ਇਕ ਵੱਛੇ ਨੂੰ ਬੁਰੀ ਤਰ੍ਹਾਂ ਨੋਚ ਨੋਚ ਕੇ ਮਾਰ ਦੇਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਦਿੰਦੇ ਹੋਏ ਅਮਰੀਕ ਸਿੰਘ ਸਰਸਪੁਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ ਪੰਜ ਵਜੇ ਪਸ਼ੂਆਂ ਨੂੰ ਪੱਠੇ ਪਾਉਣ ਤੇ ਧਾਰ ਕੱਢਣ ਲਈ ਆਪਣੀ ਹਵੇਲੀ ਵਿਚ ਗਏ ਤਾਂ ਉਥੇ ਜਾਨਵਰ ਦੀ ਹਾਲਤ ਦੇਖ ਕੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।

ਅਵਾਰਾ ਕੁੱਤਿਆਂ ਵਲੋਂ ਨੋਚ ਨੋਚ ਕੇ ਮਾਰੇ ਜਾਨਵਰ ਤੇ ਜਾਣਕਾਰੀ ਦਿੰਦੇ ਹੋਏ ਅਮਰੀਕ ਸਿੰਘ। ਤਸਵੀਰ: ਸੋਹਨ ਮਲਿਕ 18-08-2026
ਤਿੱਬੜ, 17 ਅਗਸਤ (ਸੋਹਨ ਮਲਿਕ)-ਪਿੰਡ ਸਰਸਪੁਰ ਵਿਖੇ ਬੀਤੀ ਰਾਤ ਆਵਾਰਾ ਕੁੱਤਿਆਂ ਵਲੋਂ ਹਵੇਲੀ ਦੀ ਕੰਧ ਟੱਪ ਕੇ 2 ਨਸਲੀ ਗੱਬਣ ਵੱਛੀਆਂ ਤੇ ਇਕ ਵੱਛੇ ਨੂੰ ਬੁਰੀ ਤਰ੍ਹਾਂ ਨੋਚ ਨੋਚ ਕੇ ਮਾਰ ਦੇਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਦਿੰਦੇ ਹੋਏ ਅਮਰੀਕ ਸਿੰਘ ਸਰਸਪੁਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ ਪੰਜ ਵਜੇ ਪਸ਼ੂਆਂ ਨੂੰ ਪੱਠੇ ਪਾਉਣ ਤੇ ਧਾਰ ਕੱਢਣ ਲਈ ਆਪਣੀ ਹਵੇਲੀ ਵਿਚ ਗਏ ਤਾਂ ਉਥੇ ਜਾਨਵਰ ਦੀ ਹਾਲਤ ਦੇਖ ਕੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਨ੍ਹਾਂ ਦੱਸਿਆ ਕਿ ਪਿੰਡ ਅੰਦਰ ਅਵਾਰਾ ਕੁੱਤਿਆਂ ਦੀ ਬਹੁਤ ਭਰਮਾਰ ਹੋ ਗਈ ਹੈ ਜਿਨ੍ਹਾਂ ਵਲੋਂ ਜਾਨਵਰਾਂ ਨੂੰ ਬੁਰੀ ਤਰ੍ਹਾਂ ਨਾਲ ਨੋਚਿਆ ਹੋਇਆ ਸੀ। ਪਿੰਡ ਦੇ ਲੋਕ ਵੀ ਜਾਨਵਰਾਂ ਦੀ ਅਜਿਹੀ ਹਾਲਤ ਦੇਖ ਕੇ ਹੈਰਾਨ ਹੋ ਗਏ। ਆਵਾਰਾ ਕੁੱਤਿਆਂ ਦੀ ਵੱਧਦੀ ਗਿਣਤੀ ਨੇ ਪ੍ਰਸ਼ਾਸਨ ਸਾਹਮਣੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਲੋਕਾਂ ਨੇ ਕਿਹਾ ਕਿ ਜੇਕਰ ਅੱਜ ਇਨ੍ਹਾਂ ਅਵਾਰਾ ਕੁੱਤਿਆਂ ’ਤੇ ਕਾਬੂ ਨਾ ਪਾਇਆ ਗਿਆ ਤਾਂ ਇਹ ਇਨਸਾਨਾਂ ਲਈ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ। ਅਮਰੀਕ ਸਿੰਘ ਨੇ ਪ੍ਰਸ਼ਾਸਨ ਤੋਂ ਅਪੀਲ ਕੀਤੀ ਕਿ ਇਨ੍ਹਾਂ ਅਵਾਰਾ ਕੁੱਤਿਆਂ ਨੂੰ ਇਥੋਂ ਹਟਾਉਣ ਸਬੰਧੀ ਠੋਸ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਹੋਰ ਇਸ ਤਰ੍ਹਾਂ ਹਾਦਸੇ ਦਾ ਸ਼ਿਕਾਰ ਨਾ ਹੋ ਸਕੇ।
ਪਿਛਲੀ ਖ਼ਬਰ ਬਾਜਵਾ ਲੈਬ ਬਟਾਲਾ ’ਤੇ ਗੋਲੀਆਂ ਚਲਾਉਣ ਵਾਲਾ ਇਕ ਹੋਰ ਵਿਅਕਤੀ ਪੁਲਿਸ ਵਲੋਂ ਗ੍ਰਿਫਤਾਰ 3 ਪਿਸਤੌਲ ਤੇ 6 ਜਿੰਦਾ ਰੌਂਦ ਹੋ... ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।